ਹਿਮਾਚਲ ‘ਚ ਪੀਲੀ ਧੁੰਦ ਦਾ ਅਲਰਟ ਜਾਰੀ, ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਡਿੱਗੀ
ਹਿਮਾਚਲ ਪ੍ਰਦੇਸ਼ ਵਿੱਚ ਅੱਜ ਅਤੇ ਕੱਲ ਦੋ ਦਿਨਾਂ ਲਈ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਬਿਲਾਸਪੁਰ ਅਤੇ ਮੰਡੀ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ, ਬਿਲਾਸਪੁਰ ਵਿੱਚ ਭਾਖੜਾ ਡੈਮ ਦੇ ਭੰਡਾਰ ਦੇ ਆਲੇ ਦੁਆਲੇ ਅਤੇ ਮੰਡੀ ਦੇ ਬਲਹ ਖੇਤਰ ਵਿੱਚ ਸੰਘਣੀ ਧੁੰਦ ਸਵੇਰੇ ਲੋਕਾਂ ਨੂੰ ਪਰੇਸ਼ਾਨ ਕਰੇਗੀ।
ਇਹ ਵੀ ਪੜ੍ਹੋ- ਹਰਿਆਣਾ ਸਰਕਾਰ ਦੇ ਹੁਕਮਾਂ ਦੀ ਉਲੰਘਣਾ, ਹੁਣ ਸਕੂਲਾਂ ‘ਚ ਹੋਇਆ ਆਹ ਕਾਂਡ
ਇਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਆ ਸਕਦੀ ਹੈ। ਇਸ ਦੇ ਮੱਦੇਨਜ਼ਰ ਡਰਾਈਵਰਾਂ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਗਈ ਹੈ। ਜਦੋਂ ਤੱਕ ਪਹਾੜਾਂ ਵਿੱਚ ਚੰਗੀ ਬਾਰਿਸ਼ ਅਤੇ ਬਰਫਬਾਰੀ ਨਹੀਂ ਹੁੰਦੀ, ਧੁੰਦ ਲੋਕਾਂ ਨੂੰ ਪ੍ਰੇਸ਼ਾਨ ਕਰਦੀ ਰਹੇਗੀ।
ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਸੂਬੇ ਵਿੱਚ ਮੌਸਮ ਸਾਫ਼ ਰਹੇਗਾ। ਪੱਛਮੀ ਗੜਬੜੀ (WD) 10 ਨਵੰਬਰ ਦੀ ਅੱਧੀ ਰਾਤ ਨੂੰ ਸਰਗਰਮ ਹੋਵੇਗੀ। ਉਚਾਈ ਵਾਲੇ ਖੇਤਰਾਂ ਵਿੱਚ 11 ਨਵੰਬਰ ਨੂੰ ਹਲਕੀ ਬਰਫ਼ਬਾਰੀ ਹੋ ਸਕਦੀ ਹੈ। ਮੱਧਮ ਉਚਾਈ ਵਾਲੇ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਮੈਦਾਨੀ ਇਲਾਕਿਆਂ ਵਿੱਚ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ।