ਜੰਮੂ-ਕਸ਼ਮੀਰ ਦੇ ਕਿਰੂ ਹਾਈਡ੍ਰੋਪਾਵਰ ਪ੍ਰੋਜੈਕਟ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ 15 ਦਿਨਾਂ ਬਾਅਦ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੇ ਆਪਣੀ ਚੁੱਪੀ ਤੋੜ ਦਿੱਤੀ।
10 ਜੂਨ ਨੂੰ ਚੰਡੀਗੜ ਵਿਖੇ ਹੋਵੇਗੀ ਭਰਤੀ ਸਮੀਖਿਆ ਅਤੇ ਭਰਤੀ ਜਮ੍ਹਾ ਕਰਵਾਉਣ ਦੀ ਸਬੰਧੀ ਅਹਿਮ ਮੀਟਿੰਗ
ਦੱਸ ਦਈਏ ਕਿ ਮਲਿਕ 11 ਮਈ ਤੋਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਐਕਸ ‘ਤੇ ਇੱਕ ਪੋਸਟ ਰਾਹੀਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ, “ਮੈਂ ਪਿਛਲੇ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਦਾਖਲ ਹਾਂ ਅਤੇ ਗੁਰਦਿਆਂ ਦੀ ਸਮੱਸਿਆ ਤੋਂ ਪੀੜਤ ਹਾਂ।”
ਇਸਤੋਂ ਇਲਾਵਾ ਉਨ੍ਹਾਂ ਕਿਹਾ, ‘ਮੈਂ ਕੱਲ੍ਹ ਸਵੇਰ ਤੋਂ ਠੀਕ ਸੀ ਪਰ ਅੱਜ ਫਿਰ ਮੈਨੂੰ ਆਈਸੀਯੂ ਵਿੱਚ ਸ਼ਿਫਟ ਕਰਨਾ ਪਿਆ। ਮੇਰੀ ਹਾਲਤ ਬਹੁਤ ਗੰਭੀਰ ਹੁੰਦੀ ਜਾ ਰਹੀ ਹੈ। ਮੈਂ ਆਪਣੇ ਦੇਸ਼ ਵਾਸੀਆਂ ਨੂੰ ਸੱਚ ਦੱਸਣਾ ਚਾਹੁੰਦਾ ਹਾਂ ਕਿ ਮੈਂ ਜਿਉਂਦਾ ਰਹਾਂ ਜਾਂ ਨਾ ਰਹਾਂ। ਜੇ ਅੱਜ ਮੇਰੇ ਕੋਲ ਪੈਸੇ ਹੁੰਦੇ, ਤਾਂ ਮੈਂ ਆਪਣਾ ਇਲਾਜ ਕਿਸੇ ਨਿੱਜੀ ਹਸਪਤਾਲ ਵਿੱਚ ਕਰਵਾ ਲੈਂਦਾ। ਮੈਂ ਖੁਦ ਉਹ ਟੈਂਡਰ ਰੱਦ ਕਰ ਦਿੱਤਾ ਸੀ ਜਿਸ ਵਿੱਚ ਉਹ ਮੈਨੂੰ ਫਸਾਉਣਾ ਚਾਹੁੰਦੇ ਹਨ, ਮੈਂ ਖੁਦ ਇਹ ਪ੍ਰਧਾਨ ਮੰਤਰੀ ਨੂੰ ਦੱਸਿਆ ਸੀ।’