ਜੰਮੂ-ਕਸ਼ਮੀਰ ਚੋਣਾਂ- ਕਾਂਗਰਸ ਦੀ ਪਹਿਲੀ ਸੂਚੀ ਜਾਰੀ, ਨੈਸ਼ਨਲ ਕਾਨਫਰੰਸ ਦੇ19 ਉਮੀਦਵਾਰਾਂ ਦਾ ਐਲਾਨ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਇਕੱਠੇ ਲੜ ਰਹੇ ਹਨ। ਕਾਂਗਰਸ ਨੇ ਸੋਮਵਾਰ ਦੇਰ ਰਾਤ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਨੈਸ਼ਨਲ ਕਾਨਫਰੰਸ ਨੇ ਵੀ 19 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ – ਪੰਜਾਬ ‘ਚ ਅੱਜ ਤੋਂ ਸਰਗਰਮ ਹੋਵੇਗਾ ਮਾਨਸੂਨ, ਇਹਨਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ
ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 90 ਸੀਟਾਂ ‘ਚੋਂ ਨੈਸ਼ਨਲ ਕਾਨਫਰੰਸ 51 ਸੀਟਾਂ ‘ਤੇ ਅਤੇ ਕਾਂਗਰਸ 32 ਸੀਟਾਂ ‘ਤੇ ਚੋਣ ਲੜੇਗੀ।
ਚੋਣ ਕਮਿਸ਼ਨ ਨੇ 16 ਅਗਸਤ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਸੂਬੇ ‘ਚ ਤਿੰਨ ਪੜਾਵਾਂ ‘ਚ ਵੋਟਿੰਗ ਹੋਵੇਗੀ। ਇੱਥੇ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਬਹੁਮਤ ਦਾ ਅੰਕੜਾ 46 ਹੈ।