ਹਸਪਤਾਲ `ਚ ਅੱਗ ਲੱਗਣ ਕਾਰਨ 3 ਨਵਜੰਮੇ ਬੱਚਿਆਂ ਦੀ ਹੋਈ ਮੌਤ

0
27
Amrawati Hospital

ਅਮਰਾਵਤੀ, 24 ਅਗਸਤ 2026 : ਭਾਰਤ ਦੇਸ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਜਿਲਾ ਅਮਰਾਵਤੀ ਦੇ ਜਿਲਾ ਮਹਿਲਾ ਹਸਪਤਾਲ ਵਿਚ ਅੱਗ ਲੱਗਣ (Fire) ਕਾਰਨ ਤਿੰਨ ਨਵ-ਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ ।

ਕਿਵੇਂ ਵਾਪਰਿਆ ਭਿਆਨਕ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਅਮਰਾਵਤੀ ਜਿਲ੍ਹਾ ਮਹਿਲਾ ਹਸਪਤਾਲ (Women’s Hospital) ਵਿੱਚ ਜੋ ਅੱਜ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਨ ਦੇ ਚਲਦਿਆਂ ਜਿੱਥੇ ਨਵਜਾਤ ਬੱਚਿਆਂ ਦੇ ਵਾਰਡ ਵਿੱਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਨਵਜੰਮੇ ਬੱਚਿਆਂ (Newborn babies) ਦੀ ਮੌਤ ਹੋ ਗਈ ਤੇ 36 ਬੱਚਿਆਂ ਨੂੰ ਬਚਾ ਲਿਆ ਗਿਆ ਹੈ ਵਾਲੀ ਇਹ ਘਟਨਾ ਤੜਕੇ ਕਰੀਬ ਸਾਢੇ ਤਿੰਨ ਵਜੇ ਵੈਂਟੀਲੇਟਰ ਵਿੱਚ ਹੋਏ ਇੱਕ ਅਚਾਨਕ ਧਮਾਕੇ ਤੋਂ ਬਾਅਦ ਵਾਪਰੀ, ਜਿਸ ਨਾਲ ਪੂਰੇ ਵਾਰਡ ਵਿੱਚ ਹਫ਼ੜਾ-ਦਫ਼ੜੀ ਮਚ ਗਈ । ਹਾਦਸੇ ਦੇ ਸਮੇਂ ਵਾਰਡ ਵਿੱਚ 39 ਬੱਚੇ ਦਾਖਲ ਸਨ, ਜਿਨ੍ਹਾਂ ਵਿੱਚੋਂ 36 ਨੂੰ ਡਾਕਟਰਾਂ ਅਤੇ ਨਰਸਿੰਗ ਸਟਾਫ਼ ਦੀ ਤਤਪਰਤਾ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਦਕਿ 6 ਬੱਚਿਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

ਬੱਚਿਆਂ ਦੇ ਪਰਿਵਾਰਕ ਮੈਂਬਰਾਂ ਲਗਾਏ ਹਸਪਤਾਲ ਪ੍ਰਸ਼ਾਸਨ ਤੇ ਲਾਪ੍ਰਵਾਹੀ ਦੇ ਦੋਸ਼

ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ (Fire brigade) ਦੀਆਂ ਗੱਡੀਆਂ ਅਤੇ ਹਸਪਤਾਲ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਇਆ । ਇਸ ਦੁਖਾਂਤ ਤੋਂ ਬਾਅਦ ਮਾਸੂਮ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਰੋਸ ਹੈ ਅਤੇ ਉਹ ਹਸਪਤਾਲ ਪ੍ਰਸ਼ਾਸਨ (Hospital Administration) ‘ਤੇ ਲਾਪ੍ਰਵਾਹੀ ਦੇ ਦੋਸ਼ ਲਗਾ ਰਹੇ ਹਨ ।

LEAVE A REPLY

Please enter your comment!
Please enter your name here