ਯੁੱਧ ਨਸ਼ਿਆਂ ਵਿਰੁੱਧ ਦੇ 506ਵੇਂ ਦਿਨ 87 ਨਸ਼ਾ ਤਸਕਰ ਗ੍ਰਿਫ਼ਤਾਰ

0
45
Punjab police

ਚੰਡੀਗੜ੍ਹ, 21 ਜੁਲਾਈ 2026 : ਪੰਜਾਬ ਸਰਕਾਰ (Punjab Government) ਵਲੋਂ ਪੰਜਾਬ ਪੁਲਸ ਦੇ ਸਹਿਯੋਗ ਨਾਲ ਚਲਾਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 506ਵੇਂ ਦਿਨ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਮੁਹਿੰਮ ਦੇ ਛੇ ਮਹੀਨਿਆਂ ਵਿਚ ਪੁਲਸ ਨੇ ਕਿੰਨੀਆਂ ਛਾਪੇਮਾਰੀਆਂ ਕੀਤੀਆਂ

‘ਗੈਂਗਸਟਰਾਂ ‘ਤੇ ਵਾਰ’ (War on gangsters) ਮੁਹਿੰਮ ਦੇ 6 ਮਹੀਨੇ ਪੂਰੇ ਹੋਣ ‘ਤੇ ਪੰਜਾਬ ਪੁਲਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 96,964 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 50,930 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਕੀ ਆਖਿਆ ਵਿਸ਼ੇਸ਼ ਡੀ. ਜੀ. ਪੀ. ਪੰਜਾਬ ਨੇ

ਪੰਜਾਬ ਪੁਲਸ (Punjab Police) ਦੇ ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 913 ਹਥਿਆਰਾਂ ਦੇ ਨਾਲ-ਨਾਲ 2,475 ਜਿ਼ੰਦਾ ਕਾਰਤੂਸ ਅਤੇ 293 ਮੈਗਜ਼ੀਨ, 229 ਤੇਜ਼ਧਾਰ ਹਥਿਆਰ (Edged weapon) ਅਤੇ 15 ਹੱਥਗੋਲੇ ਬਰਾਮਦ ਕੀਤੇ ਹਨ । ਇਸ ਤੋਂ ਇਲਾਵਾ 23,527 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 18,367 ਵਿਅਕਤੀਆਂ ਦੀ ਤਸਦੀਕ ਕਰਕੇ ਉਨ੍ਹਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ।

ਕਿੰਨੇ ਭਗੌੜਿਆਂ ਨੂੰ ਕੀਤਾ ਜਾ ਚੁੱਕਿਆ ਹੈ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਸ ਟੀਮਾਂ ਨੇ 1,386 ਭਗੌੜੇ ਅਪਰਾਧੀਆਂ (ਪੀ. ਓ.) ਨੂੰ ਵੀ ਗ੍ਰਿਫਤਾਰ ਕੀਤਾ ਹੈ । 181ਵੇਂ ਦਿਨ ਪੁਲਿਸ ਟੀਮਾਂ ਨੇ 590 ਛਾਪੇਮਾਰੀ ਕਰਨ ਤੋਂ ਬਾਅਦ 414 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਦੋਂ ਕਿ 231 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀ. ਓ.) ਨੂੰ ਗ੍ਰਿਫਤਾਰ ਕੀਤਾ ਗਿਆ । ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ‘ਗੈਗਸਟਰਾਂ ‘ਤੇ ਵਾਰ’ ਮੁਹਿੰਮ ਇਸੇ ਜੋਸ਼ ਨਾਲ ਜਾਰੀ ਰਹੇਗੀ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਹੋਈ 506ਵੇਂ ਦਿਨ ਵਿਚ ਦਾਖਲ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ (War on drugs) ਨੂੰ 506ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 673 ਗ੍ਰਾਮ ਹੈਰੋਇਨ, 1200 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9170 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਨਾਲ ਸਿਰਫ 506 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,988 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

LEAVE A REPLY

Please enter your comment!
Please enter your name here