ਕੈਨੇਡਾ, 22 ਅਗਸਤ 2026 : ਕੈਨੇਡਾ (Canada) ਦੇ ਸ਼ਹਿਰ ਐਡਮੰਟਨ ਵਿਖੇ ਬਣੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਇਕ ਗੋਰੇ ਵਲੋਂ ਬੇਅਦਬੀ (Sacrilege) ਕਰਨ ਦੇ ਨਾਲ ਦੋ ਸਿੰਘਾਂ ਨੂੰ ਜਖਮੀ ਕੀਤਾ ਗਿਆ ਹੈ ।
ਕੀ ਹੈ ਪੂਰਾ ਮਾਮਲਾ
ਗੁਰਦੁਆਰਾ ਸਾਹਿਬ (Gurdwara Sahib) ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਰਾ ਸਿੰਘ ਨੇ ਦੱਸਿਆ ਕਿ ਲੰਘੀ 21 ਅਗਸਤ ਨੂੰ ਕੈਨੇਡਾ ਵਿਖੇ ਬਣੇ ਉਪਰੋਕਤ ਗੁਰਦੁਆਰਾ ਸਾਹਿਬ ਵਿਖੇ ਪਹਿਲਾਂ ਤਾਂ ਇਕ ਗੋਰੇ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਸਕ੍ਰਿਊਡਾਈਵਰ ਲੈ ਕੇ ਦਾਖਲ ਹੋਣ ਦੇ ਨਾਲ-ਨਾਲ ਬਿਸਤਰੇ ‘ਤੇ ਚੜ੍ਹ ਕੇ ਗੁਰੂ ਜੀ ਦਾ ਰੁਮਾਲ ਕੱਢ ਦਿੱਤਾ ਗਿਆ ਪਰ ਸੰਗਤਾਂ ਵਲੋਂ ਉਸਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਨੂੰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਹੀ ਫੜ ਲਿਆ ਗਿਆ ਪਰ ਇਸ ਦੌਰਾਨ ਉਸ ਗੋਰੇ ਵਿਅਕਤੀ ਵਲੋਂ ਦੋ ਸਿੰਘਾਂ ਤੇ ਸਕ੍ਰਿਊਡਾਈਵਰ ਨਾਲ ਹਮਲਾ (Attack) ਕਰਕੇ ਉਨ੍ਹਾਂ ਨੂੰ ਜਖਮੀ ਕਰ ਦਿੱਤਾ ਗਿਆ ।
ਗ੍ਰਿਫ਼ਤਾਰ ਕੀਤਾ ਵਿਅਕਤੀ ਹੈ ਮਾਨਸਿਕ ਤੌਰ ‘ਤੇ ਪ੍ਰੇਸ਼ਾਨ : ਪੁਲਸ
ਇਸ ਤੋਂ ਬਾਅਦ ਗੁਰਦੁਆਰੇ ਦੀ ਇੱਕ ਕੁੜੀ ਨੇ ਪੁਲਸ ਨੂੰ ਬੁਲਾਇਆ । ਪੁਲਸ ਮੌਕੇ ‘ਤੇ ਪਹੁੰਚੀ ਅਤੇ ਗੋਰੇ ਆਦਮੀ ਨੂੰ ਗ੍ਰਿਫਤਾਰ (Arrested) ਕਰ ਲਿਆ । ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਇੱਕ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਦੋਂ ਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ । ਪੁਲਸ ਨੇ ਦੱਸਿਆ ਕਿ ਉਹ ਕੁਝ ਸਮੇਂ ਤੋਂ ਦੋਸ਼ੀ ਦੀ ਭਾਲ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਦੋਸ਼ੀ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ ਅਤੇ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ।









