ਅੰਮ੍ਰਿਤਪਾਲ ਸਿੰਘ ਨੇ ਜੱਲੂਪੁਰ ਖੇੜਾ ਪਹੁੰਚ ਕੇ ਕੀਤੀ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ

0
39
Amritpal Singh

ਅੰਮ੍ਰਿਤਸਰ, 21 ਨਵੰਬਰ 2026 : ਪੰਜਾਬ ਦੇ ਪਿੰਡ ਜੱਲੂਪੁਰ ਖੇੜਾ (Village Jallupur Khera) ਵਿਖੇ ਪਹੁੰਚ ਕੇ ਲੋਕ ਸਭਾ ਸੰਸਦ ਅੰਮ੍ਰਿਤਪਾਲ ਸਿੰਘ ਵਲੋਂ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਨਾਲ ਮੁਲਾਕਾਤ ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਘੰਟਿਆਂ ਦੀ ਪੈਰੋਲ ਤੇ ਆਏ ਹਨ ਅੰਮ੍ਰਿਤਪਾਲ ਸਿੰਘ

ਮਿਲੀ ਜਾਣਕਾਰੀ ਅਨੁਸਾਰ ਡਿਬਰੂਗੜ੍ਹ ਜੇਲ੍ਹ ’ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਜੋ ਅੱਜ ਸ਼ਨੀਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚ ਗਏ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ‘ਤੇ ਅੰਮ੍ਰਿਤਸਰ ਤੋਂ ਪਿੰਡ ਪਹੁੰਚੇ ਹਨ ।

ਅੰਤਿਮ ਸਸਕਾਰ ਪ੍ਰਕਿਰਿਆ ਪੂਰੀ ਹੁੰਦਿਆਂ ਹੀ ਡਿਬਰੂਗੜ੍ਹ ਲਿਜਾਉਣ ਦੀ ਪ੍ਰਕਿਰਿਆ ਹੋੇਵੇਗੀ ਸ਼ੁਰੂ

ਪਿੰਡ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਨੇ ਉਨ੍ਹਾਂ ਨੂੰ ਸੁਰੱਖਿਆ ਘੇਰੇ ਵਿੱਚ ਰੱਖਿਆ ਹੋਇਆ ਹੈ । ਕੁਝ ਦੇਰ ਵਿੱਚ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ । ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਸ਼ਨੀਵਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਹੈ । ਇਸ ਦੌਰਾਨ ਉਹ ਪੁਲਿਸ ਹਿਰਾਸਤ ਵਿੱਚ ਰਹਿਣਗੇ । ਅੰਤਿਮ ਸੰਸਕਾਰ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਵਾਪਸ ਡਿਬਰੂਗੜ੍ਹ ਜੇਲ੍ਹ ਲਿਜਾਣ ਦੀ ਕਾਰਵਾਈ ਕਰੇਗੀ। ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ।

LEAVE A REPLY

Please enter your comment!
Please enter your name here