ਬਿਹਾਰ, 13 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਵਿਖੇ ਪੁਲਸ ਵਲੋਂ ਕਾਨੂੰਨ ਤੇ ਵਿਵਸਥਾ ਦੀ ਡਿਊਟੀ ਦੌਰਾਨ ਹਮਲਾਵਰ ਹਥਿਆਰਾਂ (Offensive weapons) ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ।
ਕਿਹੜੇ ਕਿਹੜੇ ਹਥਿਆਰ ਹਨ ਸ਼ਾਮਲ
ਮਿਲੀ ਜਾਣਕਾਰੀ ਅਨੁਸਾਰ ਬਿਹਾਰ ਪੁਲਸ (Bihar Police) ਵਲੋਂ ਜੋ ਕਾਨੂੰਨ ਅਤੇ ਵਿਵਸਥਾ ਦੀ ਡਿਊਟੀਆਂ ਦੌਰਾਨ ਜਿਨ੍ਹਾਂ ਹਮਲਾਵਰਾਂ ਹਥਿਆਰਾਂ ਦੀ ਵਰਤੋਂ ‘ਤੇ ਪਾਬੰਦੀ (Prohibition on use) ਲਗਾਈ ਗਈ ਹੈ ਦੇ ਵਿਚ ਏ. ਕੇ. 47, ਇਨਸੈਸ ਅਤੇ ਐਸ. ਐਲ. ਆਰ. ਸ਼ਾਮਲ ਹਨ । ਦੱਸਣਯੋਗ ਹੈ ਕਿ ਹਾਲ ਹੀ ਵਿਚ ਜਾਰੀ ਕੀਤੇ ਨਿਰਦੇਸ਼ਾਂ ਮੁਤਾਬਕ ਹੁਣ ਤੋਂ ਉਪਰੋਕਤ ਹਥਿਆਰਾਂ ਦੀ ਵਰਤੋਂ ਸਿਰਫ਼ ਬਗਾਵਤ, ਅੱਤਵਾਦ ਅਤੇ ਵੱਡੇ ਅਪਰਾਧੀਆਂ ਵਿਰੁੱਧ ਕੀਤੀ ਜਾਵੇਗੀ ।
ਪੁਲਸ ਅਧਿਕਾਰੀਆਂ ਹੋਰ ਕੀ ਕੀ ਹੁਕਮ ਗਏ ਹਨ ਦਿੱਤੇ
ਪ੍ਰਾਪਤ ਸੂਚਨਾ ਮੁਤਾਬਕ ਬਿਹਾਰ ਪੁਲਸ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਵਿਚ ਸਪੱਸ਼ਟ ਆਖਿਆ ਗਿਆ ਹੈ ਕਿ ਕੋਈ ਵੀ ਪੁਲਸ ਅਧਿਕਾਰੀ ਜਾਂ ਸਿਪਾਹੀ ਭੀੜ ਨੂੰ ਕੰਟਰੋਲ ਕਰਨ ਦੇ ਲਈ ਇਨ੍ਹਾਂ ਹਥਿਆਰਾਂ ਦੀ ਵਰਤੋਂ ਨਹੀਂ ਕਰੇਗਾ ਚਾਹੇ ਇਨ੍ਹਾਂ ਨੂੰ ਵਿਸ਼ੇਸ਼ ਹਾਲਾਤਾਂ ਵਿਚ ਹੀ ਕਿਊਂ ਨਾ ਲਿਜਾਇਆ ਗਿਆ ਹੋਵੇ ਇਨ੍ਹਾਂ ਹਥਿਆਰਾਂ ਦੀ ਵਰਤੋਂ ‘ਤੇ ਪਾਬੰਦੀ ਹੀ ਰਹੇਗੀ, ਜਿਸਦੇ ਲਈ ਸਬੰਧਤ ਪੁਲਸ ਅਧਿਕਾਰੀਆਂ (Police officers) ਅਤੇ ਸਿਪਾਹੀਆਂ ਨੂੰ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ।
ਕਿਊਂ ਲਿਆ ਗਿਆ ਹੈ ਇਹ ਫ਼ੈਸਲਾ
ਬਿਹਾਰ ਪੁਲਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਪਰੋਕਤ ਫ਼ੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਲੰਘੇ ਮਹੀਨੇ ਬਿਹਾਰ ਵਿਖੇ ਹੋਏ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਬਿਹਾਰ ਪੁਲਸ ਦੇ ਕਰਮਚਾਰੀਆਂ ਵਲੋਂ ਪ੍ਰਦਰਸ਼ਨਕਾਰੀਆਂ (Protesters) ਨੂੰ ਕਾਬੂ ਕਰਨ ਲਈ ਗੋਲੀਬਾਰੀ ਕਰ ਦਿੱਤੀ ਗਈ ਸੀ, ਜਿਸਦੇ ਚਲਦਿਆਂ ਦੇਸ਼ ਭਰ ਵਿਚ ਬਿਹਾਰ ਪੁਲਸ ਦੀ ਬਦਨਾਮੀ ਹੋਈ ਸੀ । ਦੱਸਣਯੋਗ ਹੈ ਕਿ ਜਿਨ੍ਹਾਂ ਕਰਮਚਾਰੀਆਂ ਵਲੋਂ ਏ. ਕੇ. 47 ਚਲਾ ਕੇ ਗੋਲੀਬਾਰੀ ਕੀਤੀ ਗਈ ਸੀ ਤੇ ਵਿਭਾਗੀ ਜਾਂਚ ਜਾਰੀ ਹੈ ।









