ਬੰਦੀ ਸਿੰਘ ਰਿਹਾਈ ਮਾਰਚ` ਹੋਵੇਗਾ 2 ਅਕਤੂਬਰ ਨੂੰ ਸ਼ੁਰੂ : ਗਿਆਨੀ ਹਰਪ੍ਰੀਤ ਸਿੰਘ

0
29
Giani Harpreet

ਚੰਡੀਗੜ੍ਹ, 1 ਅਕਤੂਬਰ 2026 : ਭਾਰਤ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਸਜ਼ਾਵਾਂ ਕੱਟ ਰਹੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀ ਸਿੰਘ ਰਿਹਾਈ ਮਾਰਚ (bandi Singh Rehai March) 2 ਅਕਤੂਬਰ ਨੂੰ ਕੀਤਾ ਜਾਵੇਗਾ ।

ਕਦੋਂ ਤੋਂ ਕਦੋਂ ਤੱਕ ਚੱਲੇਗਾ ਇਹ ਮਾਰਚ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) (Shiromani Akali Dal Punar Surjit) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਵਲੋਂ ਜੋ ਬੰਦੀ ਸਿੰਘ ਰਿਹਾਈ ਮਾਰਚ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਦੀ ਸਮਾਪਤੀ 3 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਵੇਗੀ ।

ਕਿਸ ਕਿਸ ਨੂੰ ਕੀਤੀ ਗਈ ਹੈ ਮੋਰਚੇ ਵਿਚ ਸ਼ਾਮਲ ਹੋਣ ਦੀ ਅਪੀਲ

ਪ੍ਰਾਪਤ ਸੂਚਨਾ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵਲੋਂ ਕੌਮੀ ਇਨਸਾਫ ਮੋਰਚੇ ਵਲੋਂ ਕੱਢੇ ਜਾ ਰਹੇ ਬੰਦੀ ਸਿੰਘ ਰਿਹਾਈ ਮਾਰਚ ਵਿਚ ਸ਼ਾਮਲ ਹੋਣ ਲਈ ਸਾਰੇ ਮਨੁੱਖੀ ਅਧਿਕਾਰ ਸੰਗਠਨਾਂ, ਸਿਆਸੀ ਪਾਰਟੀਆਂ, ਸਮਾਜਿਕ ਸੰਗਠਨਾਂ ਅਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਹੈ ਤੇ ਆਖਿਆ ਗਿਆ ਹੈ ਕਿ ਉਹ ‘ਬੰਦੀ ਸਿੰਘ ਰਿਹਾਈ ਮਾਰਚ`’ਚ ਸ਼ਾਮਲ ਹੋਣ ਅਤੇ ਉਨ੍ਹਾਂ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਜਿਨ੍ਹਾਂ ਨੇ ਆਪਣੀ ਸਜ਼ਾ ਦੀ ਤੈਅ ਸਮੇਂ ਤੋਂ ਦੁੱਗਣੀ ਸਜ਼ਾ ਕੱਟ ਲਈ ਹੈ, ਤਾਂ ਜੋ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਨ ਲਈ ਮਜਬੂਰ ਹੋਣ ।

ਕੀ ਉਦੇਸ਼ ਹੈ ਇਸ ਮਾਰਚ ਦਾ

ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮਾਰਚ ਦਾ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਆਮ ਜਨਤਾ ਦੇ ਸਾਹਮਣੇ ਲਿਆਉਣਾ ਹੈ ਅਤੇ ਤਖ਼ਤ ਸਾਹਿਬ ਪਹੁੰਚਣ ‘ਤੇ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਗੁਰੂ ਸਾਹਿਬ ਦੇ ਚਰਨਾਂ ‘ਚ ਅਰਦਾਸ ਕਰਨਾ ਹੈ । ਉਨਾਂ ਕਿਹਾ ਕਿ ਸਰਕਾਰਾਂ ਦਾ ਰਵੱਈਆ ਬਹੁਤ ਸਖ਼ਤ ਹੋ ਗਿਆ ਹੈ । ਇਸ ਲਈ, ਸਾਰੇ ਪੰਜਾਬੀਆਂ ਨੂੰ ਵੱਡੀ ਗਿਣਤੀ ‘ਚ ਇਸ ਮਾਰਚ ‘ਚ ਸ਼ਾਮਲ ਹੋਣਾ ਚਾਹੀਦਾ ਹੈ ।

LEAVE A REPLY

Please enter your comment!
Please enter your name here