ਬਰਨਾਲਾ ਦੇ ਵਸਨੀਕ ਦੀ ਹੋਈ ਅਮਰਨਾਥ ਯਾਤਰਾ ਦੌਰਾਨ ਭੇਦਭਰੇ ਹਾਲਾਤਾਂ ਵਿਚ ਮੌਤ

0
24
Death

ਬਰਨਾਲਾ, 3 ਜੁਲਾਈ 2026 : ਪੰਜਾਬ ਦੇ ਜਿਲਾ ਬਰਨਾਲਾ (Barnala) ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ੍ਰੀ ਅਮਰਨਾਥ ਦੀ ਯਾਤਰਾ ਵਿਖੇ ਭੇਦਭਰੇ ਹਾਲਾਤਾਂ (mysterious circumstances) ਵਿਚ ਮੌਤ ਹੋ ਗਈ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਮੁਤਾਬਕ ਪਵਿੱਤਰ ਅਮਰਨਾਥ ਯਾਤਰਾ (Amarnath Yatra) ’ਤੇ ਗਏ ਬਰਨਾਲਾ ਦੇ ਜੋ ਇੱਕ 40 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ (Death) ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਦੀ ਪਛਾਣ ਨਰਿੰਦਰ ਕੁਮਾਰ (Narendra Kumar) ਪੁੱਤਰ ਪਰਵਿੰਦਰ ਕੁਮਾਰ ਵਾਸੀ ਪਿੰਡ ਸੰਘੇੜਾ (ਬਰਨਾਲਾ) ਵਜੋਂ ਹੋਈ ਹੈ, ਜੋ ਕਿ ਇੱਕ ਸਥਾਨਕ ਪ੍ਰਾਈਵੇਟ ਕਾਲੋਨੀ ਵਿੱਚ ਨੌਕਰੀ ਕਰਦਾ ਸੀ ।

ਸੁੱਤੇ ਪਏ ਵਿਅਕਤੀ ਨੂੰ ਜਦੋਂ ਜਗਾਉਣ ਦੀ ਕੋਸਿ਼ਸ਼ ਕੀਤੀ ਤਾਂ ਉਹ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ

ਜਾਣਕਾਰੀ ਅਨੁਸਾਰ ਨਰਿੰਦਰ ਕੁਮਾਰ ਕੁਝ ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਅਮਰਨਾਥ ਯਾਤਰਾ `ਤੇ ਰਵਾਨਾ ਹੋਇਆ ਸੀ । ਯਾਤਰਾ ਦੌਰਾਨ ਸ਼ੁੱਕਰਵਾਰ ਸ਼ਾਮ ਨੂੰ ਉਹ ਆਪਣੇ ਸਾਥੀਆਂ ਨਾਲ ਸੋਨਮਾਰਗ ਦੇ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ । ਸ਼ਨੀਵਾਰ ਸਵੇਰੇ ਜਦੋਂ ਸਾਥੀਆਂ ਨੇ ਉਸ ਨੂੰ ਜਗਾਉਣ ਦੀ ਕੋਸਿ਼ਸ਼ ਕੀਤੀ ਤਾਂ ਉਹ ਬੇਹੋਸ਼ ਹਾਲਤ ਵਿੱਚ ਮਿਲਿਆ । ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਅਤੇ ਜਾਂਚ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਮੌਤ ਪਿੱਛੇ ਕੀ ਕਾਰਨ ਰਹੇ ਦੀ ਨਹੀਂ ਹੋ ਸਕੀ ਹਾਲੇ ਪੁਸ਼ਟੀ

ਸੂਤਰਾਂ ਮੁਤਾਬਕ ਮੁੱਢਲੇ ਤੌਰ ‘ਤੇ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮੌਤ ਦਿਲ ਦਾ ਦੌਰਾ (heart attack) ਪੈਣ ਕਾਰਨ ਹੋ ਸਕਦੀ ਹੈ । ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਅਜੇ ਨਹੀਂ ਹੋਈ । ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਮ੍ਰਿਤਕ ਦੀ ਦੇਹ ਬਰਨਾਲਾ ਪਹੁੰਚਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ ।

ਪ੍ਰਸ਼ਾਸਨਿਕ ਕਾਰਵਾਈ ਤੋਂ ਬਾਅਦ ਹੀ ਲਿਆਂਦਾ ਜਾਵੇਗਾ ਬਰਨਾਲਾ

ਫਿਲਹਾਲ ਸੋਨਮਾਰਗ ਵਿੱਚ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਲੋੜੀਂਦੀ ਕਾਨੂੰਨੀ ਅਤੇ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ । ਪ੍ਰਕਿਰਿਆ ਪੂਰੀ ਹੋਣ ਉਪਰੰਤ ਨਰਿੰਦਰ ਕੁਮਾਰ ਦੀ ਦੇਹ ਨੂੰ ਬਰਨਾਲਾ ਲਿਆਂਦਾ ਜਾਵੇਗਾ । ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦੇ ਹੀ ਪਰਿਵਾਰ `ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ । ਪਿੰਡ ਸੰਘੇੜਾ ਸਮੇਤ ਸਮੁੱਚੇ ਬਰਨਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਇਸ ਅਚਾਨਕ ਵਾਪਰੀ ਘਟਨਾ `ਤੇ ਡੂੰਘਾ ਦੁੱਖ ਪ੍ਰਗਟ ਕਰ ਰਿਹਾ ਹੈ

LEAVE A REPLY

Please enter your comment!
Please enter your name here