ਚੰਡੀਗੜ੍ਹ, 16 ਜੂਨ 2026 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਵਲੋਂ ਅਮਰਿੰਦਰ ਰਾਜਾ ਵੜਿੰਗ ਦੇ ਮਾਮਲੇ ਵਿਚ ਪੰਜਾਬ ਪੁਲਸ ਤੋਂ ਰਿਪੋਰਟ ਤਲਬ (Report request) ਕੀਤੇ ਜਾਣ ਦਾ ਸਮਾਚਾਰ ਹੈ ।
ਕਦੋਂ ਤੱਕ ਕੀਤੀ ਜਾਵੇਗੀ ਰਿਪੋਰਟ ਤਲਬ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜੋ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਦਾਇਰ ਸਿ਼ਕਾਇਤ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਤੋਂ ਰਿਪੋਰਟ ਤਲਬ ਕੀਤੇ ਜਾਣ ਦਾ ਪਤਾ ਚੱਲਿਆ ਹੈ ਉਹ 2 ਜੁਲਾਈ-2026 ਤੱਕ ਕੀਤੀ ਜਾਵੇਗੀ ।
ਕੀ ਜਾਣਕਾਰੀ ਦਿੱਤੀ ਕਮਿਸ਼ਨ ਦੇ ਚੇਅਰਮੈਨ ਨੇ
ਉਪਰੋਕਤ ਸਬੰਧੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ (Chairman Jasvir Singh Garhi) ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਇੱਕ ਲਿਖਤੀ ਸਿ਼ਕਾਇਤ ਦਾਇਰ ਕੀਤੀ ਸੀ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ-2026 ਵਿਚ ਤਰਨਤਾਰਨ ਚੋਣਾਂ ਦੌਰਾਨ ਲੋਕਾਂ ਨੂੰ ਉਨ੍ਹਾਂ ਵਿਰੁੱਧ ਭੜਕਾਉਣ ਵਾਲੇ ਬਿਆਨ ਦਿੱਤੇ ਸਨ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਗਰਦਨ ਮਰੋੜਨ ‘ਚ ਤਿੰਨ ਮਿੰਟ ਲੱਗਣਗੇ ।
ਪੁਲਸ ਨੇ ਮੰਗਿਆ ਹੈ ਰਿਪੋਰਟ ਲਈ ਹੋਰ ਸਮਾਂ
ਗੜ੍ਹੀ ਨੇ ਦੱਸਿਆ ਕਿ ਇਸ ਸਬੰਧ ‘ਚ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ, ਅਤੇ ਪੁਲਿਸ ਨੇ ਰਿਪੋਰਟ ਪੇਸ਼ ਕਰਨ ਲਈ ਹੋਰ ਸਮਾਂ ਮੰਗਿਆ ਸੀ । ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ (ਦਿਹਾਤੀ) ਪੁਲਸ ਨੂੰ ਸੂਬਾ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਦੇ ਆਵਾਜ਼ ਦੇ ਨਮੂਨੇ ਇਕੱਠੇ ਕਰਨ ਅਤੇ ਉਨ੍ਹਾਂ ਦੀ ਜਾਂਚ ਕਰਵਾਉਣ ਅਤੇ 2 ਜੁਲਾਈ-2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ।









