ਪੀ. ਆਰ. ਟੀ. ਸੀ.-ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮੇ ਕਰਨਗੇ ਹੜ੍ਹਤਾਲ

0
37
Meeting

ਚੰਡੀਗੜ੍ਹ, 2 ਨਵੰਬਰ 2026 : ਪੰਜਾਬ ਰੋਡਵੇਜ਼ (Punjab Roadways), ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਕਾਮਿਆਂ ਵਲੋਂ ਤਿੰਨ ਰੋਜ਼ਾ ਹੜ੍ਹਤਾਲ (Three-day strike) ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ।

ਕਿਹੜੇ ਦਿਨ ਤੋਂ ਕਿਹੜੇੇ ਦਿਨ ਤੱਕ ਕੀਤੀ ਜਾਵੇਗੀ ਹੜ੍ਹਤਾਲ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼, ਪਨਬੱਸ-ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜੋ ਇਕ ਮੀਟਿੰਗ ਲੁਧਿਆਣਾ ਵਿਖੇ ਹੋਈ ਹੈ ਵਿਚ ਜੋ ਤਿੰਨ ਰੋਜ਼ਾ ਹੜ੍ਹਤਾਲ ਕਰਨ ਦਾ ਫ਼ੈੈਸਲਾ ਕੀਤਾ ਗਿਆ ਹੈ ਦੇ ਚਲਦਿਆਂ 16 ਨਵੰਬਰ ਤੋਂ ਇਹ ਹੜ੍ਹਤਾਲ ਕੀਤੀ ਜਾਵੇਗੀ ਜੋ ਕਿ 18 ਨਵੰਬਰ ਤੱਕ ਜਾਰੀ ਰਹੇਗੀ ।

ਕੀ ਕਾਰਨ ਹੈ ਹੜ੍ਹਤਾਲ ਕਰਨ ਦਾ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਪੰਜਾਬ ਰੋਡਵੇਜ਼, ਪਨਬੱਸ-ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜੋ ਮੀਟਿੰਗ ਦੌਰਾਨ ਤਿੰਨ ਰੋਜ਼਼ਾ ਹੜ੍ਹਤਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਦਾ ਮੁੱਖ ਕਾਰਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਪੰਜਾਬ ਸਰਕਾਰ (Government of Punjab) ਵੱਲੋਂ ਕੀਤੇ ਜਾ ਰਹੇ ਵਾਅਦਿਆਂ ਨੂੰ ਲਾਗੂ ਨਾ ਕਰਨਾ ਹੈ ।

ਕੀ ਦੱਸਿਆ ਸੂਬਾ ਪ੍ਰਧਾਨ ਨੇ

ਪੰਜਾਬ ਰੋਡਵੇਜ਼, ਪਨਬੱਸ-ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੰਸਥਾਪਕ ਕਮਲ ਕੁਮਾਰ ਨੇ ਕਿਹਾ ਕਿ 29 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਟ੍ਰਾਂਸਪੋਰਟ ਮੰਤਰੀ, ਪਰਸੋਨਲ ਵਿਭਾਗ, ਵਿੱਤ ਵਿਭਾਗ, ਗ੍ਰਹਿ ਵਿਭਾਗ ਅਤੇ ਵਿਭਾਗੀ ਮੈਨੇਜਮੈਂਟ ਦੇ ਅਧਿਕਾਰੀ ਸ਼ਾਮਲ ਹੋਏ ਸਨ, ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਈ ਅਹਿਮ ਭਰੋਸੇ ਦਿੱਤੇ ਗਏ ਸਨ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਨਬੱਸ ਦੇ ਸਰਵਿਸ ਰੂਲਜ਼ ਕੈਬਨਿਟ ਮੀਟਿੰਗ ਵਿੱਚ ਪਾਸ ਕਰਵਾਏ ਜਾਣਗੇ ਪਰ ਕੁਝ ਵੀ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here