ਅੰਮ੍ਰਿਤਸਰ, 17 ਨਵੰਬਰ 2026 : ਪੰਜਾਬ ਦੇੇ ਪਿੰਡ ਜੱਲੂ ਖੇੜਾ ਵਿਖੇ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਲਈ ਅੰਮ੍ਰਿਤਪਾਲ ਸਿੰਘ (Amritpal Singh) ਦੇ ਆਉਣ ਦੀ ਤਾਰੀਕ ਤੈਅ ਹੋ ਗਈ ਹੈ ।
ਕੀ ਤਾਰੀਕ ਤੈਅ ਕੀਤੀ ਗਈ ਹੈ
ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੇ ਸੂਬੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ (Member of the Lok Sabha) ਅੰਮ੍ਰਿਤਪਾਲ ਸਿੰਘ ਦੇ ਆਉਣ ਦੀ ਜੋ ਤਰੀਕ `ਅਕਾਲੀ ਦਲ ਵਾਰਿਸ ਪੰਜਾਬ ਦੇ`ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਗਈ ਹੈ ਤਹਿਤ 21 ਨਵੰਬਰ ਦਿਨ ਸ਼ਨੀਵਾਰ ਤੈਅ ਕੀਤੀ ਗਈ ਹੈ ।
ਕੀ ਦੱਸਿਆ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ
ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਫਿਲਹਾਲ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਅਧਿਕਾਰਤ ਕਾਪੀ ਮਿਲਣ ਤੋਂ ਬਾਅਦ ਹੀ ਪੈਰੋਲ ਦੀਆਂ ਸ਼ਰਤਾਂ ਅਤੇ ਪੂਰੇ ਵੇਰਵਿਆਂ ਦਾ ਸਪੱਸ਼ਟ ਤੌਰ ‘ਤੇ ਪਤਾ ਲੱਗ ਸਕੇਗਾ ।









