ਰੋਪੜ, 17 ਸਤੰਬਰ 2026 : ਪੰਜਾਬ ਦੇ ਜਿਲਾ ਰੋਪੜ (Ropar) ਵਿਖੇ ਮੋਟਰਸਾਈਕਲ ਸਵਾਰ ਨੂੰ ਇਕ ਕਾਰ ਚਾਲਕ ਵਲੋਂ ਟੱਕਰ ਮਾਰ ਦੇਣ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਰੋਪੜ ਰੋਡ ’ਤੇ ਪਿੰਡ ਸ਼ੇਰਪੁਰ ਨੇੜ੍ਹੇ ਜੋ ਵਾਪਰੇ ਇਕ ਦਰਦਨਾਕ ਸੜਕ ਹਾਦਸੇ (Road accidents) ਵਿਚ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਬੁਲੈਰੋ ਸਵਾਰ ਕਾਰ ਚਾਲਕ (Car driver) ਵਲੋਂ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ ਵਿਚ ਮੌਤ ਦੇ ਘਾਟ ਉਤਰਨ ਵਾਲੇ ਨੌਜਵਾਨ ਦੀ ਪਛਾਣ 21 ਸਾਲਾ ਮਨਜਿੰਦਰ ਸਿੰਘ ਹਨੀ ਦੇ ਤੌਰ ‘ਤੇ ਹੋਈ ਹੈ ।
ਕਿਵੇਂ ਵਾਪਰਿਆ ਸੜਕ ਹਾਦਸਾ
ਪ੍ਰਾਪਤ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਨੇੜ੍ਹਲੇ ਪਿੰਡ ਹੰਬੋਵਾਲ ਬੇਟ ਵਿਖੇ ਇੱਕ ਪੈਟਰੋਲ ਪੰਪ ’ਤੇ ਕਰਮਚਾਰੀ ਵਜੋਂ ਡਿਊਟੀ ਨਿਭਾਉਂਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਆਪਣੇ ਪਿੰਡ ਸ਼ੇਰਪੁਰ ਤੋਂ ਨਿਕਲਿਆ । ਉਹ ਘਰ ਤੋਂ ਕੁਝ ਹੀ ਦੂਰੀ ’ਤੇ ਗਿਆ ਸੀ ਕਿ ਸ਼ੇਰਪੁਰ ਫਲਾਹੀ ਚੌਂਕ ਨੇੜ੍ਹੇ ਸਾਹਮਣੇ ਤੋਂ ਆ ਰਹੀ ਬੋਲੈਰੋ ਗੱਡੀ ਨੇ ਉਸ ਨੂੰ ਜ਼ਬਰਦਸਤ ਟੱਕਰ (Massive collision) ਮਾਰ ਦਿੱਤੀ । ਮੌਕੇ ’ਤੇ ਮੌਜੂਦ ਲੋਕਾਂ ਦੇ ਦੱਸਣ ਅਨੁਸਾਰ ਬੋਲੈਰੋ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦੂਰ ਤੱਕ ਘੜੀਸਦੀ ਲੈ ਗਈ, ਜਿਸ ਕਾਰਨ ਮਨਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ।
ਕਾਰ ਸਵਾਰ ਚਾਲਕ ਕਾਰ ਛੱਡ ਹੋਇਆ ਮੌਕੇ ਤੋਂ ਫਰਾਰ
ਬੋਲੈਰੋ ਸਵਾਰ ਨੌੌਜਵਾਨ ਆਪਣੀ ਗੱਡੀ ਛੱਡ ਮੌਕੇ ਤੋਂ ਫ਼ਰਾਰ ਹੋ ਗਏ । ਘਟਨਾ ਦੀ ਸੂਚਨਾ ਮਿਲਦੇੇ ਹੀ ਮਾਛੀਵਾੜਾ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ’ਚ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ । ਪੁਲਸ ਵਲੋਂ ਮ੍ਰਿਤਕ ਦੇ ਭਰਾ ਇੰਦਰ ਪ੍ਰਤਾਪ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਬੋਲੈਰੋ ਗੱਡੀ ਚਾਲਕ ਖਿ਼ਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ । ਮ੍ਰਿਤਕ ਮਨਜਿੰਦਰ ਸਿੰਘ ਹਨੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਤੇ ਅਜੇ ਕੁਆਰਾ ਸੀ । ਉਸ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।









