ਈ. ਡੀ. ਨੇ ਕੀਤੀ ਕੋਰਟ ਵਿਚ ਭੁੱਲਰ ਨੂੰ ਪੇਸ਼ ਕੀਤੇ ਜਾਣ ਦੀ ਮੰਗ

0
31
Harcharan Bhullar

ਚੰਡੀਗੜ੍ਹ, 8 ਅਕਤੂਬਰ 2026 : ਪੰਜਾਬ ਦੇ ਮੁਅੱਤਲ ਡੀ. ਆਈ. ਜੀ. (Suspended DIG) ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਈ. ਡੀ. ਨੇ ਪਟੀਸ਼ਨ ਦਾਇਰ ਕੀਤੀ ਹੈ ।

ਈ. ਡੀ. ਨੇ ਕੀਤੀ ਭੁੱਲਰ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ

ਮਿਲੀ ਜਾਣਕਾਰੀ ਅਨੁਸਾਰ ਲੱਖਾਂ ਰੁਪਏ ਰਿਸ਼ਵਤ ਮਾਮਲੇ ਵਿਚ ਜੇਲ ਵਿਚ ਬੰਦ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh Bhullar) ਜਿਥੇ ਸੀ. ਬੀ. ਆਈ. ਵਲੋਂ ਦਰਜ ਕੀਤੇ ਗਏ ਰਿਸ਼ਵਤ ਮਾਮਲੇ ਵਿਚ ਜਾਂਚ ਦਾ ਲਗਾਤਾਰ ਸਾਹਮਣਾ ਕਰਨ ਦੇ ਚਲਦਿਆਂ ਜੇਲ ਵਿਚ ਬੰਦ ਹਨ ਉਥੇ ਹੀ ਕੇਂਦਰੀ ਜਾਂਚ ਏਜੰਸੀ ਈ. ਡੀ. ਵਲੋਂ ਵੀ ਭੁੱਲਰ ਵਿਰੁੱਧ ਮਨੀ ਲਾਂਡਰਿੰਗ (Money laundering) ਦੇ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

ਅਦਾਲਤ ਨੇ ਈ. ਡੀ. ਦੀ ਅਰਜੀ ਤੇ ਕੀਤੇ ਪ੍ਰੋਡਕਸ਼ਨ ਵਾਾਰੰਟ ਜਾਰੀ

ਪ੍ਰਾਪਤ ਸੂਚਨਾ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਜਿਸ ਵਲੋਂ ਸੀ. ਬੀ. ਆਈ. ਕੋਰਟ ਵਿਚ ਅਰਜ਼ੀ ਦਾਇਰ ਕਰਕੇ ਹਰਚਰਨ ਸਿੰਘ ਭੁੱਲਰ ਨੂੰ ਪ੍ਰੋਡਕਸ਼ਨ ਵਾਰੰਟ ਤੇ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ ਨੂੰ ਮਾਨਯੋਗ ਅਦਾਲਤ ਵਲੋਂ ਮਨਜ਼ੂੂਰ ਕਰਦਿਆਂ ਭੁੱਲਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਗਏ ਹਨ ।

ਕਦੋਂ ਹੋਣਗੇ ਭੁੱਲਰ ਕੋਰਟ ਵਿਚ ਪੇਸ਼

ਈ. ਡੀ. ਜਿਸ ਵਲੋਂ ਭੁੱਲਰ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਦੇ ਤਹਿਤ ਚਲਦਿਆਂ ਜੋ ਪੋ੍ਡਕਸ਼ਨ ਵਾਰੰਟ ‘ਤੇ ਸੀ. ਬੀ. ਆਈ. ਕੋਰਟ (CBI Court) ਵਿਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਹੁਣ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ 10 ਵਜੇ ਸੀ. ਬੀ. ਆਈ. ਕੋਰਟ ਵਿਚ ਪੇਸ਼ ਕੀਤਾ ਜਾਵੇਗਾ । ਦੱਸਣਯੋਗ ਹੈ ਕਿ ਪੇਸ਼ੀ ਦੌਰਾਨ ਈ. ਡੀ. ਵਲੋਂ ਭੁੱਲਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ ।

LEAVE A REPLY

Please enter your comment!
Please enter your name here