ਜਲੰਧਰ, 1 ਜੂਨ 2026 : ਪੰਜਾਬ ਦੇ ਜਲੰਧਰ ਵਿਚ ਬਣੇ ਜਿਲਾ ਸਿੱਖਿਆ ਵਿਭਾਗ (District Education Department) ਵਲੋਂ ਜਲੰਧਰ ਦੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜੋ ਜਲੰਧਰ ਦੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ (Show Cause Notice) ਕੱਢੇ ਜਾ ਰਹੇ ਹਨ ਦੀ ਗਿਣਤੀ 82 ਅਧਿਆਪਕਾਂ ਦੀ ਹੈ । ਵਿਭਾਗ ਨੇ ਜੋ ਅਧਿਆਪਕਾਂ ਨੂੰ ਇਹ ਕਾਰਨ ਦੱਸੋ ਨੋਟਿਸ ਕੱਢੇ ਹਨ ਦਾ ਮੁੱਖ ਕਾਰਨ ਉਨ੍ਹਾਂ ਵਲੋਂ ਪੰਜਾਬ ਵਿੱਚ ਮਰਦਮਸ਼ੁਮਾਰੀ (Census) (ਜਨਗਣਨਾ) ਦੇ ਕੰਮ ਵਿੱਚ ਲਾਪ੍ਰਵਾਹੀ ਵਰਤਣਾ ਹੈ ।
ਜਿਲਾ ਸਿੱਖਿਆ ਵਿਭਾਗ ਨੇ ਦਿੱਤੇ ਹਨ ਅਧਿਆਪਕਾਂ ਦੀ ਤਨਖਾਹ ਰੋਕਣ ਦੇ ਵੀ ਹੁਕਮ
ਸੂਚਨਾ ਅਨੁਸਾਰ ਇਹ ਕਾਰਵਾਈ ਉਨ੍ਹਾਂ ਦੇ ਡਿਊਟੀ ਤੋਂ ਲਗਾਤਾਰ ਗ਼ੈਰ-ਹਾਜ਼ਰ ਰਹਿਣ ਕਾਰਨ ਅਮਲ ਵਿੱਚ ਲਿਆਂਦੀ ਗਈ ਹੈ। ਇਸ ਦੇ ਨਾਲ ਹੀ ਜਿ਼ਲ੍ਹਾ ਸਿੱਖਿਆ ਵਿਭਾਗ ਨੇ ਸਖ਼ਤ ਕਦਮ ਚੁੱਕਦੇ ਹੋਏ ਇਨ੍ਹਾਂ ਸਾਰੇ ਗ਼ੈਰ-ਹਾਜ਼ਰ ਅਧਿਆਪਕਾਂ ਦੀ ਤਨਖ਼ਾਹ ਰੋਕਣ (Salary withholding) ਦੇ ਵੀ ਨਿਰਦੇਸ਼ ਦਿੱਤੇ ਹਨ ।
ਅਧਿਆਪਕਾਂ ਨੂੰ ਸਪੱਸ਼ਟੀਕਰਨ ਲਈ ਪੇਸ਼ ਹੋਣਾ ਹੋਵੇਗਾ ਚੋਣ ਤਹਿਸੀਲਦਾਰ ਦੇ ਦਫ਼ਤਰ
ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਨ੍ਹਾਂ ਸਾਰੇ 82 ਅਧਿਆਪਕਾਂ ਨੂੰ ਇਲੈਕਸ਼ਨ (ਚੋਣ) ਤਹਿਸੀਲਦਾਰ ਦੇ ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਧਿਆਪਕਾਂ ਨੂੰ ਉੱਥੇ ਪਹੁੰਚ ਕੇ ਆਪਣੀ ਗ਼ੈਰ-ਹਾਜ਼ਰੀ ਦਾ ਪੁਖ਼ਤਾ ਅਤੇ ਸਪਸ਼ਟ ਕਾਰਨ ਦੱਸਣਾ ਪਵੇਗਾ । ਜੇਕਰ ਕੋਈ ਅਧਿਆਪਕ ਯੋਗ ਕਾਰਨ ਦੱਸਣ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸ ਵਿਰੁੱਧ ਵਿਭਾਗੀ ਨਿਯਮਾਂ ਤਹਿਤ ਹੋਰ ਸਖ਼ਤ ਕਾਨੂੰਨੀ ਤੇ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾ ਸਕਦੀ ਹੈ ।









