ਕਾਰ ਤੇ ਬਸ ਦੀ ਟੱਕਰ ਵਿਚ ਚਾਰ ਲੋਕਾਂ ਦੀ ਹੋਈ ਮੌਤ

0
31
Rajasthan Accident

ਰਾਜਸਥਾਨ, 16 ਜੂਨ 2026 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਜਿਲਾ ਬਾਲੋਤਰਾ ਵਿਖੇ ਕਾਰ-ਬਸ ਸੜਕ ਹਾਦਸੇ (Road accidents) ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ ।

ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ

ਮਿਲੀ ਜਾਣਕਾਰੀ ਮੁਤਾਬਕ ਰਾਜਸਥਾਨ ਦੇ ਬਾਲੋਤਰਾ ਜਿਲ੍ਹੇ (Balotra District) ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਜੋ ਕਿ ਰੋਡਵੇਜ਼ ਬੱਸ ਅਤੇ ਕਾਰ (Roadways Bus and Car) ਵਿਚਕਾਰ ਹੋਇਆ ਹੈ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ । ਹਾਦਸੇ ਵਿੱਚ ਕਾਰ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਬਾਲੋਤਰਾ ਦੇ ਐਸ. ਪੀ. ਰਮੇਸ਼ ਕੁਮਾਰ ਨੇ ਦੱਸਿਆ ਕਿ ਰੋਡਵੇਜ਼ ਬੱਸ ਅਤੇ ਕਾਰ ਵਿਚਕਾਰ ਹਾਦਸਾ ਹੋਇਆ ਹੈ । ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ।

ਕੌਣ ਕੌਣ ਹੈ ਮ੍ਰਿਤਕਾਂ ਵਿਚ

ਉਪਰੋਕਤ ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰਨ ਵਾਲਿਆਂ ਵਿਚ ਜੋਗਾਰਾਮ (31), ਬਿਸ਼ਨਾਰਾਮ (29), ਰੇਖਾਰਾਮ (35) ਅਤੇ ਉਦਾਰਾਮ (39) ਸ਼ਾਮਲ ਹਨ। ਸਾਰੇ ਮ੍ਰਿਤਕ ਕੋਡੂਕਾ ਪਿੰਡ ਦੇ ਰਹਿਣ ਵਾਲੇ ਸਨ । ਪੁਲਸ ਨੇ ਮਾਮਲਾ ਦਰਜ (Case registered) ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ । ਚਸ਼ਮਦੀਦਾਂ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਸ ਵਿੱਚ ਸਵਾਰ ਸਾਰੇ ਲੋਕ ਗੱਡੀ ਦੇ ਅੰਦਰ ਹੀ ਫਸ ਗਏ । ਮ੍ਰਿਤਕ ਆਪਸ ਵਿੱਚ ਭਰਾ ਦੱਸੇ ਜਾ ਰਹੇ ਹਨ । ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ `ਤੇ ਪਹੁੰਚੀ ।

ਮ੍ਰਿਤਕਾਂ ਦੀਆਂ ਲਾਸ਼ਾਂ ਮੁਰਦਾਘਰ ਵਿਚ ਰੱਖਵਾ ਦਿੱਤੀਆਂ ਗਈਆਂ ਹਨ

ਪੁਲਸ ਨੇ ਹਾਦਸੇ ਬਾਰੇ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਕਾਰ ਸਵਾਰ ਸਾਰੇ ਭਰਾ ਕਿਸੇ ਕੰਮ ਲਈ ਘਰੋਂ ਨਿਕਲੇ ਸਨ ਕਿ ਇਸ ਦੌਰਾਨ ਪਟੌਦੀ ਦੇ ਨੇੜੇ ਅਚਾਨਕ ਸਾਹਮਣੇ ਤੋਂ ਆ ਰਹੀ ਰੋਡਵੇਜ਼ ਬੱਸ ਨਾਲ ਟੱਕਰ ਹੋ ਗਈ । ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ । ਹਾਦਸੇ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ।

LEAVE A REPLY

Please enter your comment!
Please enter your name here