ਸੜਕ ਹਾਦਸੇ ਵਿਚ ਕੈਨੇਡਾ ਵਿਖੇ ਹਰਿਆਣਵੀ ਨੌਜਵਾਨ ਦੀ ਮੌਤ ਤੇ ਤਿੰਨ ਨੌਜਵਾਨ ਜਖਮੀ

0
27
Canada Accident

ਕੈਨੇਡਾ, 20 ਅਕਤੂਬਰ 2026 : ਕੈਨੇਡਾ (Canada) ਦੇ ਬ੍ਰਿਟਿਸ਼ ਕੋਲੰਬੀਆ ਵਿਖੇ ਵਾਪਰੇ ਇਕ ਸੜਕ ਹਾਦਸੇ (Road Accidents) ਵਿਚ ਇਕ ਹਰਿਆਣਵੀ ਨੌਜਵਾਨ ਦੀ ਮੌਤ (Death) ਤੇ ਤਿੰਨ ਪੰਜਾਬੀ ਨੌਜ਼ਵਾਨ ਜਖਮੀ ਹੋ ਗਏ ਹਨ ।

ਕੌਣ ਹੈ ਇਹ ਹਰਿਆਣਵੀ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (British Columbia) ਵਿਖੇ ਜੋ ਇਕ ਵਾਪਰੇ ਸੜਕ ਹਾਦਸੇ ਵਿਚ ਜਿਸ ਹਰਿਆਣਵੀ 24 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ ਦੀ ਪਛਾਣ ਕਰਨਾਲ ਦੇ ਪਿੰਡ ਰੱਤਕ ਦੇ ਰਹਿਣ ਵਾਲੇ ਜਸਕੀਰਤ ਸਿੰਘ ਵਜੋਂ ਹੋਈ ਹੈ ।  ਉਸ ਦੀ ਲਾਸ਼ ਦੀ ਪਛਾਣ ਉਸ ਦੇ ਮਾਤਾ-ਪਿਤਾ ਨੇ ਕੀਤੀ । ਇਸ ਹਾਦਸੇ ਵਿੱਚ ਪੰਜਾਬ ਦੇ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ (Seriously injured) ਹੋਏ ਹਨ, ਉਨ੍ਹਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ ।

ਕਿਵੇਂ ਵਾਪਰਿਆ ਸੜਕ ਹਾਦਸਾ

ਪ੍ਰਾਪਤ ਸੂਚਨਾ ਮੁਤਾਬਕ ਬ੍ਰਿਟਿਸ਼ ਕੋਲੰਬੀਆ ਵਿਖੇ ਨਸ਼ੇ ਦੀ ਹਾਲਤ ਵਿਚ ਇਕ ਡਰਾਈਵਰ ਵਲੋਂ ਗਲਤ ਪਾਸੇ ਤੋਂ ਵਾਹਨ ਚਲਾਉਂਦਿਆਂ ਭਾਰਤੀ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਭਾਰਤੀ ਨੌਜਵਾਨ ਮੌਤ ਦੇ ਘਾਟ ਉਤਰ ਗਿਆ ਜਦੋ ਕਿ ਤਿੰਨ ਹੋਰ ਜਖਮੀ ਹੋ ਗਏ ।

ਮ੍ਰਿਤਕ ਦੀ ਲਾਸ਼ ਭਾਰਤ ਲਿਆਉਣ ਲਈ ਮੁਹਿੰਮ ਸ਼ੁਰੂ

ਉਕਤ ਵਾਪਰੇ ਸੜਕ ਹਾਦਸੇ ਵਿਚ ਜਿਸ ਨੌਜਵਾਨ ਦੀ ਮੌਤ ਹੋ ਗਈ ਹੈ ਦੀ ਲਾਸ਼ ਭਾਰਤ ਲਿਆਉਣ ਲਈ ਤੇ ਜੋ ਨੌਜਵਾਨ ਜਖਮੀ ਹੋ ਗਏ ਹਨ ਦਾ ਇਲਾਜ ਕਰਵਾਉਣ ਲਈ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਇਕ ਮੁਹਿੰਮ ‘ਗੋ ਫੰਡ ਮੀ’ ਸ਼ੁਰੂ ਕੀਤੀ ਗਈ ਹੈ । ਦੱਸਣਯੋਗ ਹੈ ਕਿ ਇਸ ਦੌਰਾਨ ਨਸ਼ੇ ਦੀ ਹਾਲਤ ਵਿਚ ਪਾਏ ਗਏ ਡਰਾਈਵਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ।

 

LEAVE A REPLY

Please enter your comment!
Please enter your name here