ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਕੀਤਾ ਸਖ਼ਤ ਰੁੱਖ ਅਖਤਿਆਰ

0
30
High Court

ਚੰਡੀਗੜ੍ਹ, 17 ਨਵੰਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜ਼ਮਾਨਤ ‘ਤੇ ਬਾਹਰ ਆਉਣ ਵਾਲੇ ਸਰਕਾਰੀ ਮੁਲਾਜਮਾਂ ਨੂੰ ਲੈ ਕੇ ਸਖਤ ਰੁਖ ਅਖਤਿਆਰ ਕੀਤਾ ਹੈ ।

ਕੀ ਸਖ਼ਤ ਰੁਖ ਅਖਤਿਆਰ ਕੀਤਾ ਗਿਆ ਹੈ ਹਾਈਕੋੋਰਟ ਵਲੋਂ

ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਵਲੋਂ ਜੋ ਭ੍ਰਿਸ਼਼ਟਾਚਾਰ ਦੇ ਮਾਮਲਿਆਂ ਵਿਚ ਜ਼ਮਾਨਤ ‘ਤੇ ਬਾਹਰ ਆਉਣ ਵਾਲੇ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕੀਤਾ ਗਿਆ ਹੈ ਉਹ ਸਖਤ ਰੁਖ ਉਨ੍ਹਾਂ ਦੀ ਮੁੜ ਤਾਇਨਾਤੀ (Redeployment) ਨੂੰ ਲੈ ਕੇ ਕੀਤਾ ਗਿਆ ਹੈ ।

ਕੀ ਸਪੱਸ਼ਟ ਕੀਤਾ ਗਿਆ ਹੈ ਹਾਈਕੋਰਟ ਦੇ ਚੀਫ ਜਸਟਿਸ ਵਲੋਂ

ਪ੍ਰਾਪਤ ਸੂਚਨਾ ਮੁਤਾਬਕ ਜਸਟਿਸ ਸੁਮੀਤ ਗੋਇਲ (Justice Sumeet Goel) ਦੇ ਬੈਂਚ ਨੇ ਜੋਰਾ ਸਿੰਘ ਬਨਾਮ ਹਰਿਆਣਾ ਰਾਜ ਮਾਮਲੇ ਦੀ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਸਰਕਾਰ ਮੁੱਖ ਸਕੱਤਰ ਵੱਲੋਂ ਦਾਇਰ ਹਲਫ਼ਨਾਮੇ ਦੀਆਂ ਸ਼ਰਤਾਂ ਮੰਨਣ ਲਈ ਪਾਬੰਦ ਹੋਵੇਗੀ । ਅਦਾਲਤ ਨੇ ਚੇਤਾਵਨੀ ਦਿੱਤੀ ਹੈ ਕਿ ਸਬੰਧਤ ਅਦਾਲਤ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਇਨ੍ਹਾਂ ਨਿਯਮਾਂ ਵਿੱਚ ਕੋਈ ਵੀ ਬਦਲਾਅ ਜਾਂ ਉਲੰਘਣਾ ਕਰਨ ‘ਤੇ ਮੁੱਖ ਸਕੱਤਰ ਅਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਜ਼ਾਯੋਗ ਕਾਰਵਾਈ ਕੀਤੀ ਜਾਵੇਗੀ ।

ਕੀ ਚਿੰਤਾ ਪ੍ਰਗਟ ਕੀਤੀ ਗਈ ਸੀ ਹਾਈਕੋੋਰਟ ਵਲੋਂ

ਉਪਰੋਕਤ ਮਾਮਲੇ ਵਿੱਚ 27 ਅਗਸਤ 2026 ਨੂੰ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਸ ਗੱਲ ‘ਤੇ ਡੂੰਘੀ ਚਿੰਤਾ ਪ੍ਰਗਟਾਈ ਸੀ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Anti-Corruption Law) ਤਹਿਤ ਮੁਕੱਦਮੇ ਦਾ ਸਾਹਮਣਾ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮੁੜ ਬਹਾਲ ਕਰਕੇ ਉਸੇ ਵਿਭਾਗ, ਦਫ਼ਤਰ ਜਾਂ ਅਧਿਕਾਰ ਖੇਤਰ ਵਿੱਚ ਤਾਇਨਾਤ ਕਰ ਦਿੱਤਾ ਜਾਂਦਾ ਹੈ। ਅਦਾਲਤ ਨੇ ਕਿਹਾ ਸੀ ਕਿ ਖਾਸ ਕਰਕੇ ਜਾਂਚ ਜਾਂ ਪੁਲਿਸ ਏਜੰਸੀਆਂ ਨਾਲ ਸਬੰਧਤ ਮੁਲਾਜ਼ਮਾਂ ਦੀ ਅਜਿਹੀ ਤਾਇਨਾਤੀ ਨਾਲ ਸਬੂਤਾਂ ਨਾਲ ਛੇੜਛਾੜ ਕਰਨ, ਸਰਕਾਰੀ ਰਿਕਾਰਡ ਬਦਲਣ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦਾ ਗੰਭੀਰ ਖ਼ਤਰਾ ਬਣਿਆ ਰਹਿੰਦਾ ਹੈ ।

 

LEAVE A REPLY

Please enter your comment!
Please enter your name here