ਹਾਈਕੋਰਟ ਨੇ ਭੁੱਲਰ ਦੀ ਰੈਗੂਲਰ ਜ਼ਮਾਨਤ ਸਬੰਧੀ ਫ਼ੈਸਲਾ ਰੱਖਿਆ ਸੁਰੱਖਿਅਤ

0
26
Harcharan Bhullar

ਚੰਡੀਗੜ੍ਹ, 5 ਅਗਸਤ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਮੁਅੱਤਲ ਚੱਲ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਰੈਗੂਲਰ ਜ਼ਮਾਨਤ ਸਬੰਧੀ ਫ਼ੈਸਲਾ ਸੁਰੱਖਿਅਤ (Decision safe) ਰੱਖ ਲਿਆ ਹੈ ।

ਸੀ. ਬੀ. ਆਈ. ਨੇ ਕੀਤਾ ਰੈਗੂਲਰ ਜਮਾਨਤ ਦਾ ਡਟ ਕੇ ਵਿਰੋਧ

ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਹਾਈਕੋਰਟ ਵਿਚ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh Bhullar) ਦੀ ਰੈਗੂਲਰ ਜ਼ਮਾਨਤ ਨੂੰ ਲੈ ਕੇ ਸੁਣਵਾਈ ਦੌਰਾਨ ਦੋਵੇਂ ਧਿਰਾਂ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਤਾਂ ਸੀ. ਬੀ. ਆਈ. ਵਲੋਂ ਭੁੱਲਰ ਦੀ ਰੈਗੂਲਰ ਜ਼ਮਾਨਤ (Regular bail) ਦਾ ਜ਼ਬਰਦਸਤ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਹਾਈਕੋਰਟ ਵਲੋਂ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ ।

ਭੁੱਲਰ ਵਲੋਂ ਦਾਇਰ ਪਟੀਸ਼ਨ ਵਿਚ ਕੀ ਆਖਿਆ ਗਿਆ

ਪਟੀਸ਼ਨਕਰਤਾ ਮੁਅੱਤਲ ਡੀ. ਆਈ. ਜੀ. (Suspended D. I. G.) ਹਰਚਰਨ ਸਿੰਘ ਭੁੱਲਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਆਪਣੀ ਰੈਗੂਲਰ ਜ਼ਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ਵਿਚ ਆਖਿਆ ਗਿਆ ਹੈ ਕਿ ਮਾਮਲੇ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਸੀ. ਬੀ. ਆਈ. ਨੇ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਹੈ ਤੇ ਜਿ਼ਆਦਾਤਰ ਗਵਾਹ ਸਰਕਾਰੀ ਅਧਿਕਾਰੀ ਹਨ ਅਤੇ ਪਟੀਸ਼ਨਕਰਤਾ (Petitioner) ਖੁਦ ਮੁਅੱਤਲ ਹੈ । ਅਜਿਹੀ ਸਥਿਤੀ ਵਿੱਚ ਉਸ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ । ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਉਸ ਨੂੰ ਰੈਗੂਲਰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ।

LEAVE A REPLY

Please enter your comment!
Please enter your name here