ਹਾਈਕੋਰਟ ਨੇ ਮੁੱਖ ਮੰਤਰੀ ਦੇ ਫ੍ਰਾਂਸ ਦੌਰੇ ਮਾਮਲੇ ਸਬੰਧੀ ਲਿਆ ਅਹਿਮ ਫ਼ੈਸਲਾ

0
28
Chief Minister

ਚੰਡੀਗੜ੍ਹ, 16 ਅਕਤੂਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਮੁੱਖ ਮੰਤਰੀ ਪੰਜਾਬ ਦੇ ਫ੍ਰਾਂਸ ਦੇ ਦੌਰੇ ਸਬੰਧੀ ਅਹਿਮ ਫ਼ੈਸਲਾ ਲਿਆ ਗਿਆ ਹੈ ।

ਕੀ ਫ਼ੈਸਲਾ ਲਿਆ ਗਿਆ ਹੈ ਹਾਈਕੋਰਟ ਵਲੋਂ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਲੋਂ ਜੋ ਮੁੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੇ ਫ੍ਰਾਂਸ ਦੌਰੇ ਨੂੰ ਕੇਂਦਰ ਸਰਕਾਰ ਵਲੋਂ ਮਨਜੂਰੀ ਨਾ ਦੇਣ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਸਬੰਧੀ ਫ਼ੈਸਲਾ ਲੈਂਦਿਆਂ ਹਾਈਕੋਰਟ ਵਲੋਂ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਮਨਜ਼ੂਰ (Petition granted) ਕਰ ਲਿਆ ਗਿਆ ਹੈ ।

ਕਦੋਂ ਅਤੇ ਕਿੰਨੀ ਤਰੀਕ ਤੱਕ ਜਾਣਾ ਸੀ ਮੁੱਖ ਮੰਤਰੀ ਨੇ

ਪ੍ਰਾਪਤ ਸੂਚਨਾ ਮੁਤਾਬਕ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠਲੇ ਵਫ਼ਦ ਨੇ 15 ਤੋਂ 21 ਅਕਤੂਬਰ 2026 ਦੌਰਾਨ ਪੈਰਿਸ ਵਿਖੇ ਹੋਣ ਵਾਲੇ ਕੌਮਾਂਤਰੀ ਫੂਡ ਮੇਲੇ ਵਿੱਚ ਸ਼ਾਮਲ ਹੋਣਾ ਸੀ । ਇਸ ਦੌਰੇ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਨੇ ਵੀ ਜਾਣਾ ਸੀ ।

ਦੱਸਣਯੋਗ ਹੈ ਕਿ ਸਰਕਾਰ ਦਾ ਮੁੱਖ ਮਕਸਦ ਇਸ ਮੇਲੇ ਰਾਹੀਂ ਮਾਰਕਫੈੱਡ ਦੇ ਉਤਪਾਦਾਂ ਦੀ ਕੌਮਾਂਤਰੀ ਪੱਧਰ `ਤੇ ਮਾਰਕੀਟਿੰਗ ਕਰਨਾ ਅਤੇ ਸੂਬੇ ਦੇ ਕਿਸਾਨਾਂ ਲਈ ਨਵੀਆਂ ਵਪਾਰਕ ਸੰਭਾਵਨਾਵਾਂ ਤਲਾਸ਼ਣਾ ਸੀ। ਪਟੀਸ਼ਨਰ ਦੇ ਵਕੀਲ ਚੰਚਲ ਸਿੰਗਲਾ ਨੇ ਅਦਾਲਤ ਵਿੱਚ ਦੱਸਿਆ ਕਿ ਦੌਰੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਸਨ ਅਤੇ ਖ਼ਰਚਾ ਮਾਰਕਫੈੱਡ ਨੇ ਚੁੱਕਣਾ ਸੀ ।

LEAVE A REPLY

Please enter your comment!
Please enter your name here