ਬਠਿੰਡਾ, 31 ਜੁਲਾਈ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਦੇ ਬੀਬੀ ਵਾਲਾ ਰੋਡ ਵਿਖੇ ਇਕ ਹੋਟਲ ਵਿਚ ਹੋਟਲ ਦੇ ਹੀ ਇਕ ਕਰਮਚਾਰੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ ।
ਕੌਣ ਹੈ ਇਹ ਨੌਜਵਾਨ ਕਰਮਚਾਰੀ
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਜੋ ਬੀਬੀ ਵਾਲਾ ਰੋਡ ਵਿਖੇ ਬਣੇ ਇਕ ਹੋਟਲ ਵਿਚ ਜੋ ਬੀਤੀ ਰਾਤ ਇਕ ਨੌਜਵਾਨ ਕਰਮਚਾਰੀ ਵਲੋਂ ਹੀ ਪੱਖੇ ਨਾਲ ਬਿਜਲੀ ਤਾਰ ਬੰਨ੍ਹ ਕੇ ਖੁਦਕੁਸ਼ੀ ਕਰ ਲਈ ਗਈ ਹੈ ਦੀ ਪਛਾਣ ਉਤਰ ਪ੍ਰਦੇਸ਼ ਵਾਸੀ ਰਮਿਤ (Ramit) ਦੇ ਤੌਰ ‘ਤੇ ਹੋਈ ਹੈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੈਂਟ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
ਪੁਲਸ ਨੇ ਨੌਜਵਾਨ ਦੀ ਲਾਸ਼ ਭੇਜ ਦਿੱਤੀ ਪੋਸਟਮਾਰਟਮ ਲਈ
ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪ ਲਾਈਨ ਟੀਮ ਦੇ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ । ਹੋਟਲ ਪ੍ਰਬੰਧਕਾਂ ਵੱਲੋਂ ਮਾਮਲੇ ਦੀ ਸੂਚਨਾ ਥਾਣਾ ਕੈਂਟ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦੀ ਜਾਂਚ ਕੀਤੀ । ਸਹਾਰਾ ਟੀਮ ਨੇ ਪੁਲਸ ਦੀ ਮੌਜੂਦਗੀ ਵਿੱਚ ਨੌਜਵਾਨ ਦੀ ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ।









