ਭਵਾਨੀਗੜ੍ਹ, 9 ਸਤੰਬਰ 2026 : ਪੰਜਾਬ ਦੇ ਜਿਲਾ ਸੰਗਰੂਰ (Sangrur District) ਅਧੀਨ ਆਉਂਦੇ ਭਵਾਨੀਗੜ੍ਹ ਦੇ ਬਲਿਆਲ ਰੋਡ ਤੇ ਪੈਂਦੇ ਪ੍ਰੀਤ ਨਗਰ ਵਿਖੇ ਵਿਆਹੁਤਾ ਵਲੋਂ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਹੈੈ ।
ਕੌਣ ਹੈ ਇਹ ਵਿਆਹੁਤਾ ਮਹਿਲਾ
ਮਿਲੀ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਵਿਖੇ ਜੋ ਇਕ ਵਿਆਹੁਤਾ ਮਹਿਲਾ ਵਲੋਂ ਘਰ ਦੇ ਕਮਰੇ ਦੇ ਵਿਚ ਹੀ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਦੇ ਵਿਚ ਮ੍ਰਿਤਕ ਮਹਿਲਾ ਦੀ ਪਛਾਣ 36 ਸਾਲਾ ਕਰਮਜੀਤ ਕੌਰ ਦੇ ਤੌਰ ‘ਤੇ ਹੋਈ ਹੈ । ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਕੀ ਦੱਸਿਆ ਐਸ. ਐਚ. ਓ. ਨੇ
ਥਾਣਾ ਭਵਾਨੀਗੜ੍ਹ ਦੇ ਐੱਸ. ਐੱਚ. ਓ. (S. H. O.) ਯਸ਼ਪਾਲ ਸਿੰਘ ਨੇ ਦੱਸਿਆ ਕਿ ਉਕਤ ਔਰਤ ਤਲਾਕਸ਼ੁਦਾ ਸੀ ਅਤੇ ਔਰਤ ਪਿਛਲੇ ਕਰੀਬ ਇਕ ਮਹੀਨੇ ਤੋਂ ਇੱਥੇ ਕਿਰਾਏ ਦੇ ਮਕਾਨ ‘ਚ ਆਪਣੀਆਂ ਦੋ ਛੋਟੀਆਂ ਬੱਚੀਆਂ ਸਮੇਤ ਰਹਿ ਰਹੀ ਸੀ । ਪੁਲਸ ਅਨੁਸਾਰ ਬੱਚੀਆਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਮਾਂ ਨੇ ਰੋਟੀ ਖਾਣ ਤੋਂ ਬਾਅਦ ਦੋਹਾਂ ਨੂੰ ਵੱਖਰੇ ਕਮਰੇ ਵਿਚ ਸੁਲਾ ਦਿੱਤਾ । ਇਸ ਤੋਂ ਬਾਅਦ ਸਵੇਰੇ ਜਦੋਂ ਬੱਚੀਆਂ ਨੇ ਆਪਣੀ ਮਾਂ ਨੂੰ ਦੇਖਿਆ ਤਾਂ ਉਹ ਕਮਰੇ ‘ਚ ਪੱਖੇ ਨਾਲ ਲਟਕ ਰਹੀ ਸੀ । ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ (Corpse) ਕਬਜ਼ੇ ‘ਚ ਲੈ ਲਿਆ ।









