ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਅਧਿਕਾਰਤ ਪੱਤਰ ਜਾਰੀ

0
34
Akal Takhat

ਅੰਮ੍ਰਿਤਸਰ, 25 ਜੂਨ 2026 : ਪੰਜਾਬ ਵਿਧਾਨ ਸਭਾ (Punjab Legislative Assembly) ਦੇ ਸਿੱਖ ਵਿਧਾਇਕਾ ਅਤੇ ਕੈਬਨਿਟ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਅਧਿਕਾਰਤ ਪੱਤਰ ਜਾਰੀ ਹੋ ਚੁੱਕੇ ਹਨ ।

ਕਿਊਂ ਕੀਤੇ ਗਏ ਹਨ ਇਹ ਅਧਿਕਾਰਤ ਪੱਤਰ ਜਾਰੀ

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਲੋਂ ਜੋ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਅਧਿਕਾਰਤ ਪੱਤਰ (Official letter) ਜਾਰੀ ਕੀਤੇ ਗਏ ਹਨ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਹੈ ।

ਕੀ ਦੱਸਿਆ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਨੇ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ (Sikh MLAs) ਅਤੇ ਕੈਬਨਿਟ ਮੰਤਰੀਆਂ (Cabinet Ministers) ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ  www.punjabassembly.gov.in ਉੱਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਉੱਤੇ ਵਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ 17 ਜੂਨ ਅਤੇ 18 ਜੂਨ 2026 ਨੂੰ ਭੇਜੇ ਜਾ ਚੁੱਕੇ ਹਨ । ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਮਿਤੀ 23 ਜੂਨ 2026 ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ ।

ਗੈਰ ਸਿੱਖ ਮੰਤਰੀਆਂ ਨੂੰ ਵੀ ਭੇਜੇ ਗਏ ਹਨ ਪੱਤਰ

ਬਗੀਚਾ ਸਿੰਘ ਨੇ ਕਿਹਾ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ । ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ’ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ ।

LEAVE A REPLY

Please enter your comment!
Please enter your name here