ਤੇਜ ਰਫ਼ਤਾਰ ਥਾਰ ਦੀ ਟੱਕਰ ਨਾਲ ਇਕ ਦੀ ਮੌਤ ਇਕ ਜਖਮੀ

0
28
Mohali Accident

ਮੋਹਾਲੀ, 18 ਜੁਲਾਈ 2026 : ਪੰਜਾਬ ਦੇ ਜਿਲਾ ਮੋਹਾਲੀ (Mohali) ਦੇ ਜੁਬਲੀ ਵਾਕ ਨੇੜੇ ਬੀਤੀ ਰਾਤ ਤੇਜ ਰਫ਼ਤਾਰ ਥਾਰ (High speed Thar) ਨੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਟੱਕਰ ਮਾਰ ਕੇ ਇਕ ਨੂੰ ਮੌਤ (Death) ਦੇ ਘਾਟ ਉਤਾਰ ਦਿੱਤਾ ਹੈ ।

ਤੇਜ ਰਫ਼ਤਾਰ ਕਾਰਨ ਥਾਰ ਜਾ ਵੜੀ ਗਰਿਲ ਤੋੜ ਕੇ ਪਾਰਕ ਅੰਦਰ

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਮੋਹਾਲੀ ਦੇ ਜੁਬਲੀ ਵਾਕ ਨੇੜੇ ਜੋ ਤੇਜ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ ਹੈ ਦੇ ਵਿਚ ਇਕ ਦੀ ਮੌਤ ਹੋ ਗਈ ਹੈ ਤੇ ਦੂਸਰਾ ਗੰਭੀਰ ਜਖਮੀ (Seriously injured) ਹੋ ਗਿਆ ਹੈ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਦੱਸਣਯੋਗ ਹੈ ਕਿ ਥਾਰ ਦੀ ਰਫ਼ਤਾਰ ਇੰਨੀ ਤੇਜ ਸੀ ਕਿ ਉਹ ਪਾਰਕ ਦੀ ਗਰਿਲ ਤੱਕ ਤੋੜ ਕੇ ਪਾਰਕ ਦੇ ਅੰਦਰ ਜਾ ਵੜੀ ।

ਪੁਲਸ ਨੇ ਥਾਰ ਚਾਲਕ ਅਤੇ ਉਸਦੇ ਸਾਥੀ ਨੂੰ ਹਿਰਾਸਤ ਵਿਚ ਲੈ ਕਰ ਦਿੱਤੀ ਹੈ ਪੁੱਛਗਿੱਛ ਸ਼ੁਰੂ

ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ (Road accidents) ਸਬੰਧੀ ਮੋਹਾਲੀ ਪੁਲਸ ਵਲੋਂ ਥਾਰ ਚਾਲਕ ਅਤੇ ਉਸ ਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਗਿਆ ।

ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ । ਇਸ ਤੋਂ ਇਲਾਵਾ ਹਾਦਸੇ ਦੇ ਕਾਰਨਾਂ ਅਤੇ ਫ਼ਰਾਰ ਹੋਈਆਂ ਦੋਵਾਂ ਨੌਜਵਾਨ ਕੁੜੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here