ਚੰਡੀਗੜ੍ਹ, 14 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਵਿਚ ਸ਼ੵੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 234ਵੇਂ ਦਿਨ ਪੁਲਸ ਵਲੋਂ 601 ਥਾਵਾਂ ‘ਤੇ ਛਾਪੇਮਾਰੀ (Raid) ਕੀਤੀ ਗਈ ।
ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹਥਿਆਰਾਂ ਸਮੇਤ ਗ੍ਰਿਫ਼ਤਾਰ
ਉਕਤ ਮੁਹਿੰਮ ਜਿਸਦੀ ਅਗਵਾਈ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (DGP Punjab Gaurav Yadav) ਵਲੋਂ ਕੀਤੀ ਜਾ ਰਹੀ ਹੈ ਦੀ ਅਗਵਾਈ ਹੇਠ ਪੰਜਾਬ ਵਿਚ ਜੰਗੀ ਪੱਧਰ ‘ਤੇ ਗੈਂਗਸਟਰਾਂ ਵਿਰੁੱਧ ਕੰਮ ਕਰ ਰਹੀ ਪੰਜਾਬ ਪੁਲਸ ਵਲੋਂ ਮੁਹਿੰਮ 234ਵੇਂ ਦਿਨ 4 ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,703 ਹੋ ਗਈਆਂ । ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ (Arrested) ਕੀਤਾ ਹੈ ।
ਪੰਜਾਬ ਸਰਕਾਰ ਨੇ ਜਾਰੀ ਕੀਤਾ ਐਂਟੀ ਗੈਂਗਸਟਰ ਹੈਲਪ ਲਾਈਨ ਨੰਬਰ
ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਇਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਵਿਅਕਤੀ ਇਸ ਨੰਬਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕੇ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਹੋਈ 559ਵੇਂ ਦਿਨ ਵਿਚ ਦਾਖਲ
ਪੰਜਾਬ ਵਿਚ ਨਸਿ਼ਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ (War Against Drugs) ਨੂੰ 559ਵੇਂ ਦਿਨ ਵੀ ਜਾਰੀ ਰੱਖਦਿਆਂ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 7359 ਨਸ਼ੀਲੀਆਂ ਗੋਲੀਆਂ ਅਤੇ 710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਨਾਲ ਸਿਰਫ਼ 559 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ (Drug smugglers) ਦੀ ਗਿਣਤੀ 77,690 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।









