ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਜ਼ਮਾਨਤ

0
31
Sanjeev Arora

ਗੁੜਗਾਓਂ, 16 ਜੂਨ 2026 : ਗੁੜਗਾਓਂ ਦੀ ਅਦਾਲਤ (Gurgaon court) ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ ।

26 ਜੂਨ ਤੱਕ ਨਿਆਇਕ ਹਿਰਾਸਤ `ਚ ਰੱਖਣ ਦੇ ਹੁਕਮ

ਅਦਾਲਤ ਨੇ ਉਨ੍ਹਾਂ ਨੂੰ ਅੱਜ 26 ਜੂਨ ਤੱਕ ਨਿਆਇਕ ਹਿਰਾਸਤ (Judicial custody) ਵਿਚ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ । ਸੰਜੀਵ ਅਰੋੜਾ ਨੂੰ ਈ. ਡੀ. ਨੇ 9 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਤੋਂ ਬਾਅਦ ਗੁਰੂਗ੍ਰਾਮ ਦੀ ਅਦਾਲਤ ਵਿਚ ਪੇਸ਼ ਕੀਤਾ ਸੀ । ਅਦਾਲਤ ਨੇ ਈ. ਡੀ. ਨੂੰ 2 ਵਾਰ ਸੰਜੀਵ ਅਰੋੜਾ ਦਾ ਰਿਮਾਂਡ ਦਿੱਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ ।

ਕੋਰਟ ਨੇ ਜ਼ਮਾਨਤ ਪਟੀਸ਼ਨ ਤੇ ਰੱਖ ਲਿਆ ਸੀ ਫ਼ੈਸਲਾ ਸੁਰੱਖਿਅਤ

ਸੰਜੀਵ ਅਰੋੜਾ ਨੇ ਗੁਰੂਗ੍ਰਾਮ ਦੀ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ । ਕੋਰਟ ਨੇ ਜ਼ਮਾਨਤ ਪਟੀਸ਼ਨ (Bail petition) ‘ਤੇ ਸੁਣਵਾਈ ਕਰਨ ਤੋਂ ਬਾਅਦ 12 ਜੂਨ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ । ਅੱਜ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ । ਅਦਾਲਤ ਨੇ ਉਨ੍ਹਾਂ ਨੂੰ 26 ਜੂਨ ਤੱਕ ਨਿਆਇਕ ਹਿਰਾਸਤ ਵਿਚ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ ।

LEAVE A REPLY

Please enter your comment!
Please enter your name here