ਮੁੱਖ ਮੰਤਰੀ ਪੰਜਾਬ ਮਾਨ ਨੇ ਕੀਤਾ ਲਖਨਊ ਘਟਨਾ ‘ਤੇ ਦੁੱਖ ਪ੍ਰਗਟ

0
32
Chief Minister

ਚੰਡੀਗੜ੍ਹ, 23 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਲਖਨਊ ਵਿਖੇ ਕੋਚਿੰਗ ਸੈਂਟਰ ਵਿਚ ਵਾਪਰੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਗਿਆ ਹੈ ।

ਕੀ ਆਖਿਆ ਮੁੱਖ ਮੰਤਰੀ ਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਲਖਨਊ ਦੇ ਇੱਕ ਕੋਚਿੰਗ ਸੈਂਟਰ ‘ਚ ਵਾਪਰੀ ਭਿਆਨਕ ਅੱਗ ਘਟਨਾ ‘ਤੇ ਦੁੱਖ ਜ਼ਾਹਿਰ (Expressing sorrow) ਕਰਦਿਆਂ ਕਿਹਾ ਕਿ ਲਖਨਊ ਦੇ ਇੱਕ ਕੋਚਿੰਗ ਸੈਂਟਰ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਬਹੁਤ ਦੁਖਦਾਈ ਅਤੇ ਦਿਲ ਕੰਬਾਊਣ ਵਾਲੀ ਹੈ । ਇਸ ਦੁਖਦਾਈ ਹਾਦਸੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਪ੍ਰਤੀ ਸਾਡੀ ਦਿਲੀ ਸੰਵੇਦਨਾ ਹੈ ।

ਵਿਛੜੀਆਂ ਰੂਹਾਂ ਦੀ ਆਤਮ੍ਰਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ

ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਪੀੜਤ ਪਰਿਵਾਰਾਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ । ਇਸ ਦੁੱਖ ਦੀ ਘੜੀ ਵਿਚ ਸਾਡੀਆਂ ਹਮਦਰਦੀਆਂ ਪ੍ਰਭਾਵਿਤ ਪਰਿਵਾਰਾਂ ਨਾਲ ਹਨ। ਹੁਣ ਤੱਕ, ਹਾਦਸੇ ‘ਚ 15 ਜਣਿਆਂ ਦੀ ਮੌਤ ਹੋ ਗਈ ਹੈ । ਇਨ੍ਹਾਂ ‘ਚ 5 ਔਰਤਾਂ ਅਤੇ 10 ਪੁਰਸ਼ ਸ਼ਾਮਲ ਹਨ, ਜਿਨ੍ਹਾਂ ਵਿਚੋਂ ਜਿ਼ਆਦਾਤਰ 20 ਤੋਂ 30 ਸਾਲ ਦੇ ਵਿਦਿਆਰਥੀ ਹਨ ।

LEAVE A REPLY

Please enter your comment!
Please enter your name here