ਪੰਜਾਬ ਸਰਕਾਰ ਕਰ ਰਹੀ ਹੈ ਵਜੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ : ਬਲਜੀਤ ਕੌਰ

0
28
Baljit Kaur

ਚੰਡੀਗੜ੍ਹ, 14 ਸਤੰਬਰ 2026 : ਪੰਜਾਬ ਅੰਦਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਜੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜੋਰ ਦਿੱਤਾ ਜਾ ਰਿਹਾ ਹੈ ।

ਕੀ ਜਾਣਕਾਰੀ ਦਿੱਤੀ ਕੈਬਨਿਟ ਮੰਤਰੀ ਨੇ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਸ ਗੱਲ ਤੇ ਕੰਮ ਕੀਤਾ ਜਾ ਰਿਹਾ ਹੈ ਕਿ ਗਰੀਬੀ ਕਾਰਨ ਕਿਸੇ ਵੀ ਅਨੁਸੂਚਿਤ ਜਾਤੀ (ਐਸ.ਸੀ.) ਦੇ ਬੱਚੇ ਦੀ ਪੜ੍ਹਾਈ ਨਾ ਛੁੱਟੇ।

ਪ੍ਰੀ-ਮੈਟਿਕ ਸਕਾਲਰਸਿ਼ਪ ਤਹਿਤ ਕਿੰਨੀ ਰਾਸ਼ੀ ਕੀਤੀ ਗਈ ਹੈ ਜਾਰੀ

ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸ. ਸੀ. ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪ੍ਰੀ-ਮੈਟ੍ਰਿਕ ਸਕਾਲਰਸਿ਼ਪ ਸਕੀਮ (Pre-Matric Scholarship Scheme) ਤਹਿਤ ਪੰਜਾਬ ਸਰਕਾਰ (Government of Punjab) ਨੇ ਵਿੱਤੀ ਸਾਲ 2025-26 ਦੌਰਾਨ 94,092 ਵਿਦਿਆਰਥੀਆਂ ਲਈ 13.30 ਕਰੋੜ ਰੁਪਏ ਜਾਰੀ ਕੀਤੇ ਹਨ । ਇਸ ਤੋਂ ਇਲਾਵਾ ਅਗਲੇ ਵਿੱਤੀ ਸਾਲ 2026-27 ਲਈ 1,17,142 ਬੱਚਿਆਂ ਨੂੰ ਫਾਇਦਾ ਪਹੁੰਚਾਉਣ ਵਾਸਤੇ 40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ ਤਾਂ ਜੋ ਸਕੂਲ ਪੱਧਰ `ਤੇ ਬੱਚਿਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਚੱਲਦੀ ਰਹੇ ।

ਵਿੱਤੀ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਦੀ ਪੜ੍ਹਾਈ ਹੈ ਜਾਰੀ

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਬਦੌਲਤ ਆਰਥਿਕ ਤੌਰ ‘ਤੇ ਕਮਜ਼ੋਰ ਐਸ.ਸੀ. ਪਰਿਵਾਰਾਂ ਦੇ ਹਜ਼ਾਰਾਂ ਬੱਚੇ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਸਮਾਜਿਕ ਸੁਧਾਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ ਅਤੇ ਇਹ ਹਰ ਬੱਚੇ ਨੂੰ ਬਰਾਬਰ ਦੇ ਮੌਕੇ ਦਵਾਉਣ ਵਿੱਚ ਅਹਿਮ ਰੋਲ ਅਦਾ ਕਰਦੀ ਹੈ । ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਦੇ ਲੋਕਾਂ ਨੂੰ ਉੱਪਰ ਚੁੱਕਣ ਲਈ ਸਿੱਖਿਆ ਅਤੇ ਮਨੁੱਖੀ ਵਿਕਾਸ ‘ਤੇ ਖਾਸ ਧਿਆਨ ਦੇ ਰਹੀ ਹੈ । ਐਸ. ਸੀ. ਵਿਦਿਆਰਥੀਆਂ ਲਈ ਸਿੱਖਿਆ ਦੇ ਰਾਹ ਖੋਲ੍ਹਣਾ `ਰੰਗਲਾ ਪੰਜਾਬ` ਬਣਾਉਣ ਵੱਲ ਇੱਕ ਬਹੁਤ ਵੱਡਾ ਕਦਮ ਹੈ ।

ਨੌਜਵਾਨਾਂ ਦਾ ਭਵਿੱਖ ਉਜਵਲ ਬਣਾਉਣ ਵਿਚ ਸਰਕਾਰ ਹੈ ਵਚਨਬੱਧ

ਪੰਜਾਬ ਸਰਕਾਰ ਦੇ ਅਗਲੇ ਪਲਾਨ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ ਵਜ਼ੀਫਾ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ, ਹੱਕਦਾਰ ਪਰਿਵਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਪੈਸੇ ਸਿੱਧੇ ਖਾਤਿਆਂ ਵਿੱਚ ਭੇਜਣ ਦਾ ਕੰਮ ਪੂਰੀ ਮੁਸਤੈਦੀ ਨਾਲ ਕਰੇਗਾ ਤਾਂ ਜੋ ਕਿਸੇ ਵੀ ਲੋੜਵੰਦ ਬੱਚੇ ਨੂੰ ਮਦਦ ਮਿਲਣ ਵਿੱਚ ਦੇਰੀ ਨਾ ਹੋਵੇ । ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

LEAVE A REPLY

Please enter your comment!
Please enter your name here