ਪੰਜਾਬ ਪੁਲਸ ਦੇ ਏ. ਐਸ. ਆਈ. ਦੀ ਹੋਈ ਰਾਈਫਲ ਸਾਫ ਕਰਦੇ ਸਮੇਂ ਮੌਤ

0
27
ASi Death

ਅੰਮ੍ਰਿਤਸਰ, 14 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਬੀਤੇ ਦਿਨੀਂ ਏ. ਐਸ. ਆਈ. ਰੈਂਕ ਦੇ ਇਕ ਅਧਿਕਾਰੀ ਦੀ ਰਾਈਲਫ ਸਾਫ ਕਰਦੇ ਸਮੇੇਂ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈੈ ਇਹ ਏ. ਐਸ. ਆਈ.

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਬੀਤੇ ਦਿਨੀਂ ਜੋ ਇਕ ਅਸਾਲਟ ਸਰਵਿਸ ਰਾਈਫਲ (Assault Service Rifle) ਸਾਫ ਕਰਦੇ ਸਮੇਂ ਏ. ਐਸ. ਆਈ. ਰੈਂਕ ਦੇ ਪੁਲਸ ਅਧਿਕਾਰੀ ਦੀ ਮੌਤ ਹੋ ਗਈ ਹੈ ਦੀ ਪਛਾਣ ਜੋਗਿੰਦਰ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਪੁਲਸ ਅਧਿਕਾਰੀ ਦੀ ਡਿਊਟੀ ਪੰਜਾਬ ਪੁਲਸ ਵਿਭਾਗ ਵਲੋਂ ਸਾਹਿਲ ਮਹਾਜਨ ਨਾਮੀ ਵਪਾਰੀ ਦੀ ਸੁਰੱਖਿਆ ਵਿਚ ਲੱਗੀ ਹੋਈ ਸੀ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਉਕਤ ਵਾਪਰੇੇ ਗੋਲੀ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਏ. ਐਸ. ਆਈ. ਜੋਗਿੰਦਰ ਸਿੰਘ (ASI Joginder Singh) ਬੀਤੇ ਦਿਨੀਂ ਸਵੇਰ ਵੇਲੇ ਘਰ ਤੋਂ ਡਿਊਟੀ ਜਾਣ ਲਈ ਤਿਆਰੀ ਕਰ ਰਹੇ ਸਨ ਤਾਂ ਤਿਆਰ ਹੋਣ ਤੋਂ ਪਹਿਲਾਂ ਉਹ ਆਪਣੇ ਘਰ ਦੇ ਬਾਹਰ ਪਾਰਕ ਵਿਚ ਗਏ ਅਤੇ ਆਪਣੀ ਰਾਈਫਲ ਸਾਫ ਕਰਨ ਲੱਗੇ ਪਰ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਨਾ ਹੋਣਾ ਕਿ ਇਕ ਗੋੋਲੀ ਹਾਲੇ ਵੀ ਬੰਦੂਕ ਦੇ ਅੰਦਰ ਹੀ ਹੈ ਤੇ ਬਸ ਸਾਫ ਕਰਦੇ ਸਮੇਂ ਗੋਲੀ ਅਚਾਨਕ ਹੀ ਠੋਡੀ ‘ਤੇ ਲੱਗੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ।

ਕੀ ਆਖਿਆ ਏ. ਸੀ. ਪੀ. ਨੇ

ਉਪਰੋਕਤ ਘਟਨਾਕ੍ਰਮ ਸਬੰਧੀ ਪੰਜਾਬ ਪੁਲਸ ਦੇ ਏ. ਸੀ. ਪੀ. ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨ ਵੀ ਦਰਜ ਕੀਤੇ ਗਏ ਹਨ । ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜੋਗਿੰਦਰ ਸਿੰਘ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ।

LEAVE A REPLY

Please enter your comment!
Please enter your name here