ਪੰਜਾਬ ਵਿਜੀਲੈਂਸ ਵਲੋਂ ਰਿਸ਼ਵਤ ਲੈਂਦੀ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫ਼ਤਾਰ

0
33
Vigilance

ਚੰਡੀਗੜ੍ਹ, 22 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇਕ ਮਹਿਲਾ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿਥੇ ਤਾਇਨਾਤ ਸੀ ਮਹਿਲਾ-ਸਬ ਇੰਸਪੈਕਟਰ

ਮਿਲੀ ਜਾਣਕਾਰੀ ਵਿਜੀਲੈਂਸ (Vigilance) ਬਿਊਰੋ ਨੇ ਜਿਸ ਮਹਿਲਾ ਸਬ-ਇੰਸਪੈਕਟਰ ਨੂੰ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਉਹ ਪੁਲਸ ਸਟੇਸ਼ਨ ਫਿਲੌਰ ਜਿ਼ਲਾ ਜਲੰਧਰ ਵਿਖੇ ਸੀ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਬ-ਇੰਸਪੈਕਟਰ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲਾ ਜਲੰਧਰ ਦੀ ਇਕ ਨਿਵਾਸੀ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਦੋਸ਼ ਲਗਾਇਆ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ

ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇਕ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਸਬ-ਇੰਸਪੈਕਟਰ ਨੇ ਜ਼ਮਾਨਤ ਦਿਵਾਉਣ `ਚ ਮਦਦ ਕਰਨ ਲਈ ਘੱਟ ਮਾਤਰਾ ‘ਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸ ਦਾ ਮੋਬਾਈਲ ਫੋਨ ਵਾਪਸ ਕਰਨ ਲਈ 20 ਹਜ਼ਾਰ ਰੁਪਏ ਰਿਸ਼ਵਤ (Bribe) ਦੀ ਮੰਗੀ ਸੀ । ਮਜਬੂਰੀ `ਚ ਉਸ ਨੇ 1,000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ ।

ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਰ ਲਿਆ ਗਿਆ ਹੈ ਕੇਸ ਦਰਜ

ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਬ-ਇੰਸਪੈਕਟਰ (Sub-Inspector) ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਵਿਜੀਲੈਂਸ ਬਿਉਰੋ ਪੁਲਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here