ਪੰਜਾਬ ਵਿਜੀਲੈਂਸ ਬਿਊਰੋ ਵਲੋ ਏ. ਐਸ. ਆਈ. ਰਿਸ਼ਵਤ ਲੈਂਦਾ ਗ੍ਰਿਫ਼ਤਾਰ

0
49
Punjab Vigilance

ਚੰਡੀਗੜ੍ਹ, 3 ਨਵੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਪੰਜਾਬ ਪੁਲਸ ਦੇ ਏ. ਐਸ. ਆਈ. ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਏ. ਐਸ. ਆਈ.

ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਪੰਜਾਬ ਅੰਦਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਗਈ ਹੈ ਤਹਿਤ ਜਿਸ ਪੰਜਾਬ ਪੁਲਸ ਦੇ ਏ. ਐਸ. ਆਈ. ਨੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਤਰਸੇਮ ਲਾਲ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਏ. ਐਸ. ਆਈ. ਥਾਣਾ ਦਿੜ੍ਹਬਾ ਜਿਲਾ ਸੰਗਰੂਰ ਵਿਖੇ ਤਾਇਨਾਤ ਹਨ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ. ਐੱਸ. ਆਈ. (A.S.I.) ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸਿ਼ਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏਐੱਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ ।

ਏ. ਐਸ. ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

ਸਿ਼ਕਾਇਤਕਰਤਾ (Complainant) ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸਿ਼ਕਾਇਤ ਦਰਜ ਕਰਵਾਈ । ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏ. ਐੱਸ. ਆਈ. ਤਰਸੇਮ ਲਾਲ ਨੂੰ ਸਿ਼ਕਾਇਤਕਰਤਾ ਤੋੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖਿ਼ਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here