ਚੰਡੀਗੜ੍ਹ, 6 ਨਵੰਬਰ 2026 : ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਵਿਰੁੱਧ ਪੰਜਾਬ ਵਿਜੀਲੈਂਸ ਵਲੋਂ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਪੱਤਰ ਲਿਖਿਆ (Wrote a letter) ਗਿਆ ਹੈ ।
ਕੀ ਮੰਗ ਕੀਤੀ ਗਈ ਹੈ ਲਿਖੇ ਗਏ ਪੱਤਰ ਵਿਚ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਏਜੰਸੀ ਇਨਫ਼ੋਰਸਮੈਂਟ ਡਾਇਰੈਕਟੋਰੇਟ (Enforcement Directorate) ਨੂੰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ ਪੱਤਰ ਲਿਖਿਆ ਗਿਆ ਹੈ ਵਿਚ ਮੰਗ ਕੀਤੀ ਗਈ ਹੈ ਕਿ ਮਜੀਠੀਆ ਵਿਰੁਧ 736.96 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਸ ਦਰਜ ਕਰ ਕੇ ਜਾਂਚ ਕੀਤੀ ਜਾਵੇ । ਵਿਜੀਲੈਂਸ ਅਤੇ ਈ. ਡੀ. ਵੱਖ-ਵੱਖ ਸਿਆਸੀ ਧਿਰਾਂ ਅਧੀਨ ਕੰਮ ਕਰਦੀਆਂ ਹਨ ।









