ਰੂਪਨਗਰ, 1 ਅਕਤੂਬਰ 2026 : ਪੰਜਾਬ ਦੇ ਜਿਲਾ ਰੂਪਨਗਰ (District Rupnagar) ਦੇ ਪਿੰਡ ਪੱਟੀ ਲੋਅਰ ਦੇ ਵਸਨੀਕ ਪੰਜਾਬੀ ਮੂਲ ਦੇ ਨੌਜਵਾਨ ਨੂੰ ਨਸ਼ਾ ਤਸਕਰੀ ਮਾਮਲੇ ਵਿਚ ਮਸਕਟ ਵਿਖੇ ਮੌਤ ਦੀ ਸਜ਼ਾ (Death penalty) ਸੁਣਾਈ ਗਈ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਜਿਸ ਪਿੰਡ ਪੱਟੀ ਲੋਅਰ ਨਾਲ ਸਬੰਧਤ ਗੁਰਪ੍ਰੀਤ ਸਿੰਘ ਉਰਫ਼ ਬੱਬੀ ਨੂੰ ਮਸਕਟ ਦੀ ਇਕ ਅਦਾਲਤ (Muscat Court) ਵਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ ।
ਕਿੰਨੇ ਸਮੇਂ ਤੋਂ ਹੈ ਪੰਜਾਬੀ ਨੌਜਵਾਨ ਜੇਲ ਵਿਚ
ਪ੍ਰਾਪਤ ਸੂਚਨਾ ਮੁਤਾਬਕ ਜਿਸ ਪੰਜਾਬੀ ਨੌਜਵਾਨ ਨੂੰ ਮਸਕਟ ਵਿਖੇ ਅਦਾਲਤ ਵਲੋਂ ਨਸ਼ਾ ਤਸਕਰੀ (Drug trafficking) ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਦੇ ਟਰੱਕ ਵਿਚੋਂ ਕਥਿਤ ਤੌਰ ‘ਤੇ ਨਸ਼ੀਲੀ ਵਸਤੂ ਮਿਲਣ ਤੋਂ ਬਾਅਦ ਮਸਕਟ ਵਿਚ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਤੇ ਹੁਣ ਕੋਰਟ ਵਲੋਂ ਦੋ ਸਾਲਾਂ ਦੇ ਸਮੇਂ ਦੌਰਾਨ ਨੌਜਵਾਨ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ।









