ਗੈਂਗਸਟਰਾਂ ’ਤੇ ਵਾਰ ਮੁਹਿੰਮ ਦੇ 246ਵੇਂ ਦਿਨ 596 ਥਾਈਂ ਛਾਪੇਮਾਰੀ

0
35
Police Checking

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਵਿਚ ਗੈਂਗਸਟਰਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Crackdown on Gangsters Campaign) ਦੇ 246ਵੇਂ ਦਿਨ 596ਵੇਂਂ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ ।

ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ (DGP Punjab Gaurav Yadav) ਦੇ ਦਿਸ਼ਾ-ਨਿਰਦੇਸ਼ਾਂ ਤੇ ਕੰਮ ਕਰ ਰਹੀ ਪੰਜਾਬ ਪੁਲਸ ਵਲੋਂ ਮੁਹਿੰਮ ਦੇ 246ਵੇਂ ਦਿਨ ਅੱਠ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ , ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ (Arrests) ਦੀ ਗਿਣਤੀ 73,130 ਹੋ ਗਈ ਹੈ । ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ 117 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ਨੂੰ 571ਵੇਂ ਦਿਨ ਵੀ ਜਾਰੀ ਰੱਖਦਿਆਂ 117 ਨਸ਼ਾ ਤਸਕਰਾਂ (Drug smugglers) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿਲੋ ਹੈਰੋਇਨ, 2 ਕਿਲੋ ਅਫੀਮ, 15 ਕਿਲੋ ਭੁੱਕੀ, 737 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ਼ 571 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 79,463 ਤੱਕ ਪਹੁੰਚ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ ।

LEAVE A REPLY

Please enter your comment!
Please enter your name here