ਨਗਰ ਨਿਗਮ ਵਿਚ ਵਧੀਕ ਕਮਿਸ਼ਨਰ ਵਜੋਂ ਸਿਮਰਪ੍ਰੀਤ ਕੌਰ ਨੇ ਸੰਭਾਲਿਆ ਅਹੁਦਾ

0
32
Nagar Nigam

ਪਟਿਆਲਾ, 16 ਜੂਨ 2026 : ਨਗਰ ਨਿਗਮ ਪਟਿਆਲਾ (Municipal Corporation Patiala) ਵਿਚ ਬਤੌਰ ਵਧੀਕ ਕਮਿਸ਼ਨਰ ਦੇ ਤੌਰ ਤੇ ਪੀ. ਸੀ. ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ।

ਕੀ ਆਖਿਆ ਅਹੁਦਾ ਸੰਭਾਲਣ ਮੌਕੇ ਵਧੀਕ ਕਮਿਸ਼ਨਰ ਨੇ

ਮਿਲੀ ਜਾਣਕਾਰੀ ਅਨੁਸਾਰ 2014 ਬੈਚ ਦੇ ਸੀਨੀਅਰ ਪੀ. ਸੀ. ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਜਿਨ੍ਹਾਂ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ (Additional Commissioner) ਦਾ ਅਹੁਦਾ ਸੰਭਾਲ ਲਿਆ ਹੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਪਟਿਆਲਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪਹਿਲ ਦੇ ਅਧਾਰ ‘ਤੇ ਪ੍ਰਦਾਨ ਕਰਵਾਉਣਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ ।

ਪਟਿਆਲਾ ਨੂੰ ਸਫਾਈ ਪੱਖੋ ਮਾਡਲ ਸ਼ਹਿਰ ਬਣਾਇਆ ਜਾਵੇਗਾ : ਜੁਆਇੰਟ ਕਮਿਸ਼ਨਰ

ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ (Simarpreet Kaur) ਨੇ ਕਿਹਾ ਕਿ ਸ਼ਹਿਰ ਵਿਚ ਜਿਸ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਹਾਈਬ੍ਰਿਡ ਸਫ਼ਾਈ ਸ਼ੁਰੂ ਕਰਵਾਈ ਸੀ, ਉਸੇ ਨੂੰ ਅੱਗੇ ਵਧਾਉਂਦੇ ਹੋਏ ਪਟਿਆਲਾ ਨੂੰ ਸਫ਼ਾਈ ਪੱਖੋਂ ਮਾਡਲ ਸ਼ਹਿਰ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਬਹੁਤ ਸਾਰੀਆਂ ਸੰਸਥਾਵਾਂ ਸਾਫ਼-ਸਫ਼ਾਈ ਲਈ ਕੰਮ ਕਰਦੀਆਂ ਹਨ, ਜਿਸ ਲਈ ਅਜਿਹੀਆਂ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ ।

ਹੋਰ ਕਿਥੇ ਕਿਥੇ ਨਿਭਾ ਚੁੱਕੇ ਹਨ ਸੇਵਾਵਾਂ

ਸਿਮਰਪ੍ਰੀਤ ਕੌਰ ਵੱਲੋਂ ਅਹੁਦਾ ਸੰਭਾਲਣ ਸਮੇਂ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ 2014 ਬੈਚ ਦੇ ਪੀ. ਸੀ. ਐਸ ਅਧਿਕਾਰੀ (PCS Officer) ਸਿਮਰਪ੍ਰੀਤ ਕੌਰ ਪਟਿਆਲਾ ਅਤੇ ਮਾਨਸਾ ਵਿਖੇ ਏ.ਡੀ.ਸੀ ਸਮੇਤ ਪਟਿਆਲਾ ਦੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ. ਸੀ. (ਸ਼ਿਕਾਇਤਾਂ) ਸਮੇਤ ਪੀ. ਡੀ. ਏ. ਦੇ ਏ. ਸੀ. ਏ, ਪੀ. ਪੀ. ਐਸ. ਸੀ. ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ. ਡੀ. ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ ।

LEAVE A REPLY

Please enter your comment!
Please enter your name here