ਮਾਛੀਵਾੜਾ ਵਿਖੇ ਸਕੂਲ ਜਾ ਰਹੇ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਹੋਈ ਮੌਤ

0
26
Road Accident

ਲੁਧਿਆਣਾ, 16 ਨਵੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ ਦੇ ਸ਼ਹਿਰ ਮਾਛੀਵਾੜਾ (Machhiwara) ਵਿਖੇ ਸਕੂਲ ਜਾ ਰਹੇ ਇਕ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਵਿਦਿਆਰਥੀ

ਮਿਲੀ ਜਾਣਕਾਰੀ ਅਨੁਸਾਰ ਮਾਛੀਵਾੜਾ ਵਿਖੇ ਸਕੂਲ ਜਾ ਰਹੇ ਜਿਸ ਵਿਦਿਆਰਥੀ ਦੀ ਇਕ ਸੜਕ ਹਾਦਸੇ (Road Accidents) ਵਿਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ ਵਿਚ ਵਿਦਿਆਰਥੀ ਦੀ ਪਛਾਣ 18 ਸਾਲਾ ਰਣਜੀਤ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਗਲਤ ਸਾਈਡ ਤੋਂ ਆਉਂਦਿਆਂ ਮੋਟਰਸਾਈਕਲ ਸਵਾਰਾਂ ਨੇ ਉਸਦੇ ਵਾਹਨ ਵਿਚ ਸਿੱਧੀ ਟੱਕਰ ਮਾਰ ਦਿੱਤੀ ।

ਪੁਲਸ ਨੇ ਕੀਤੀ ਕਾਨੂੰਨੀ ਕਾਰਵਾਈ ਸ਼ੁੁਰੂ

ਪ੍ਰਾਪਤ ਸੂਚਨਾ ਮੁਤਾਬਕ ਉਕਤ ਵਾਪਰੇ ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰੇ ਨੌਜਵਾਨ ਵਿਦਿਆਰਥੀ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਭਿਜਵਾ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।

LEAVE A REPLY

Please enter your comment!
Please enter your name here