ਗੈਂਗਸਟਰਾਂ ’ਤੇ ਵਾਰ ਮੁਹਿੰਮ 217ਵੇਂ ਦਿਨ ਵਿਚ ਹੋਈ ਦਾਖਲ

0
22
DGP

ਚੰਡੀਗੜ੍ਹ, 26 ਅਗਸਤ 2026 : ਪੰਜਾਬ ਵਿਚ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ ’ਤੇ ਵਾਰ ਮੁਹਿੰਮ (Campaign against gangsters) 217ਵੇਂ ਦਿਨ ਵਿਚ ਦਾਖਲ ਹੋ ਗਈ ਹੈ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੇ ਟਿਕਾਣਿਆਂ ‘ਤੇ ਕੀਤੀ ਗਈ ਛਾਪੇਮਾਰੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਜਿਸਨੂੰ 217ਵਾਂ ਦਿਨ ਹੋ ਚੁੱਕਿਆ ਹੈ ਤਹਿਤ ਪੰਜਾਬ ਪੁਲਸ ਵਲੋਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ । ਦੱਸਣਯੋਗ ਹੈ ਕਿ ਉਕਤ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,572 ਹੋ ਗਈਆਂ । ਇਸ ਤੋਂ ਇਲਾਵਾ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ (Arrested) ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਹੋਈ 542ਵੇਂ ਦਿਨ ਵਿਚ ਦਾਖਲ

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 542ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 11.3 ਕਿਲੋ ਹੈਰੋਇਨ, 5 ਕਿਲੋ ਭੁੱਕੀ, 326 ਨਸ਼ੀਲੀਆਂ ਗੋਲੀਆਂ ਅਤੇ 2700 ਰੁਪਏ ਡਰੱਗ ਮਨੀ (Drug money) ਬਰਾਮਦ ਕੀਤੀ ਗਈ । ਇਸ ਨਾਲ ਸਿਰਫ 542 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,484 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

LEAVE A REPLY

Please enter your comment!
Please enter your name here