ਚੰਡੀਗੜ੍ਹ 18 ਜੂਨ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ (Attack on gangsters) 148ਵੇਂ ਦਿਨ ਵਿਚ ਦਾਖਲ ਹੋ ਗਈ ਹੈ ਤਹਿਤ ਛਾਪੇਮਾਰੀਆਂ ਵੀ ਜਾਰੀ ਹਨ ।
ਕਿੰਨੇ ਟਿਕਾਣਿਆਂ ‘ਤੇ ਕੀਤੀ ਗਈ ਛਾਪੇਮਾਰੀ
ਮਿਲੀ ਜਾਣਕਾਰੀ ਅਨੁਸਾਰ ਰਾਜ ਪੱਧਰੀ ਫੈਸਲਾਕੁੰਨ ਮੁਹਿੰਮ “ਗੈਂਗਸਟਰ ‘ਤੇ ਵਾਰ” ਦੇ 148ਵੇਂ ਦਿਨ ਪੰਜਾਬ ਪੁਲਸ ਨੇ ਪੰਜਾਬ ਭਰ ਵਿੱਚ ਗੈਂਗਸਟਰ ਸਾਥੀਆਂ ਦੇ 498 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ । ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਲੜਾਈ “ਗੈਂਗਸਟਰ ‘ਤੇ ਵਾਰ” 20 ਜਨਵਰੀ-2026 ਨੂੰ ਪੁਲਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ ।
ਸ਼ੁਰੂ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਕਿੰਨੀ ਹੋਈ ਗਿਣਤੀ
ਮੁਹਿੰਮ ਦੇ 148ਵੇਂ ਦਿਨ ਪੁਲਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 37 ਹਜ਼ਾਰ 757 ਹੋ ਗਈ ਹੈ । ਪੰਜਾਬ ਦੇ ਸਮੁੱਚੇ ਜਿਲ੍ਹਿਆਂ ਦੀਆਂ ਪੁਲਿਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.), ਪੰਜਾਬ ਨਾਲ ਤਾਲਮੇਲ ਕਰਕੇ, ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ ।
ਕਿੰਨੇ ਵਿਅਕਤੀਆਂ ਵਿਰੁੱਧ ਕੀਤੀ ਗਈ ਰੋਕਥਾਮ ਕਾਰਵਾਈ
ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (Fugitive criminals) ਨੂੰ ਵੀ ਗ੍ਰਿਫ਼ਤਾਰ ਕੀਤਾ । ਲੋਕ ਗੁਪਤ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਰਿਪੋਰਟ ਕਰ ਸਕਦੇ ਹਨ, ਨਾਲ ਹੀ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ, ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ 473ਵੇਂ ਦਿਨ 79 ਨਸ਼ਾ ਤਸਕਰ ਗ੍ਰਿਫ਼ਤਾਰ
ਆਪਣੀ ਨਸ਼ਾ ਵਿਰੋਧੀ ਮੁਹਿੰਮ, ” ਯੁੱਧ ਨਸ਼ਿਆਂ ਵਿਰੁੱਧ” ਨੂੰ ਜਾਰੀ ਰੱਖਦੇ ਹੋਏ 473ਵੇਂ ਦਿਨ ਪੁਲਸ ਟੀਮਾਂ ਨੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 6.7 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਭੰਗ, 30 ਕਿਲੋਗ੍ਰਾਮ ਭੁੱਕੀ, 1.33 ਲੱਖ ਨਸ਼ੀਲੇ ਪਦਾਰਥਾਂ (Drugs) ਦੀਆਂ ਗੋਲੀਆਂ ਅਤੇ 2.02 ਲੱਖ ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਦੇ ਨਾਲ, ਸਿਰਫ 473 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 68,682 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ ।









