ਪਟਿਆਲਾ, 1 ਅਕਤੂਬਰ 2026 : ਭਾਸ਼ਾ ਵਿਭਾਗ ਪੰਜਾਬ (Department of Language, Punjab) ਦੇ ਡਾਇਰੈਕਟਰ ਨੂੰ ਪੰਜਾਬ ਸਰਕਾਰ ਵਲੋਂ ਇਕ ਕਾਰਨ ਦੱਸੋ ਨੋਟਿਸ (Show-cause notice) ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਡਾਇਰੈਕਟਰ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Government of Punjab) ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਦੀ ਪਛਾਣ ਜਸਵੰਤ ਜਫਰ (Jaswant Jafar) ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੋਟਿਸ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਪ੍ਰਬੰਧਕੀ ਸਕੱਤਰ ਵਲੋਂ ਭੇਜਿਆ ਗਿਆ ਹੈ ।
ਕਿਸ ਕਾਰਨ ਭੇਜਿਆ ਗਿਆ ਹੈ ਕਾਰਨ ਦੱਸੋ ਨੋਟਿਸ
ਪ੍ਰਾਪਤ ਸੂਚਨਾ ਮੁਤਾਬਕ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਪ੍ਰਬੰਧਕੀ ਸਕੱਤਰ ਵਲੋਂ ਜੋ ਡਾਇਰੈਕਟਰ ਭਾਸ਼ਾ ਵਿਭਾਗ (Director, Department of Language) ਪੰਜਾਬ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਦਾ ਮੁੱਖ ਕਾਰਨ ਭਾਸ਼ਾ ਵਿਭਾਗ ਵਿਚ 42 ਖੋਜ ਸਹਾਇਕਾਂ ਦੀ ਭਰਤੀ ਵਿਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ ।
ਮੁੱਖ ਮੰਤਰੀ ਪੰਜਾਬ ਨੂੰ ਡਾਇਰੈਕਟਰ ਭਾਸ਼ਾ ਵਿਭਾਗ ਨੇ ਲਿਖਿਆ ਪੱਤਰ
ਉਕਤ ਕਾਰਨ ਦੱਸੋ ਨੋਟਿਸ ਜਾਰੀ ਹੋਣ ‘ਤੇ ਭੜਕੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਜਫਰ ਨੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਵੀ ਇਕ ਪੱਤਰ ਲਿਖਿਆ ਹੈ । ਪੱਤਰ ਵਿਚ ਜਸਵੰਤ ਜਫਰ ਵਲੋਂ ਪ੍ਰਬੰਧਕੀ ਸਕੱਤਰ ਵਿਰੁੱਧ ਕਾਰਵਾਈ ਦੀ ਮੰਗ ਕਰਨ ਤੋਂ ਇਲਾਵਾ ਲਿਖਿਆ ਗਿਆ ਹੈ ਕਿ ਜਿਸ ਦਫ਼ਤਰੀ ਰਿਕਾਰਡ ਨਾਲ ਸਬੰਧਤ ਕਲੈਰੀਕਲ ਗਲਤੀ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਉਹ ਉਨ੍ਹਾਂ ਦੀ ਨਿਯੁਕਤੀ ਤੋਂ ਪਹਿਲਾਂ ਦਾ ਮਾਮਲਾ ਹੈ ।









