ਪੁਲਸ ਚੌਂਕੀ ‘ਤੇ ਗ੍ਰੇਨੇਡ ਹਮਲੇ ਵਿਚ ਦੋ ਨਾਬਾਲਗ ਗ੍ਰਿਫ਼ਤਾਰ ਤੇ ਇਕ ਫਰਾਰ

0
30
DIG

ਬਟਾਲਾ, 3 ਅਗਸਤ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (District Gurdaspur) ਦੇ ਸ਼ਹਿਰ ਬਟਾਲਾ ਵਿਖੇ ਅਰਬਨ ਐਸਟੇਟ ਪੁਲਸ ਚੌਂਕੀ ‘ਤੇ ਹੋਏ ਗ੍ਰੇਨੇਡ ਹਮਲੇ ਵਿਚ ਦੋ ਨਾਬਾਲਗ ਗ੍ਰਿਫ਼ਤਾਰ (Minor arrested) ਤੇ ਇਕ ਫਰਾਰ ਚੱਲ ਰਿਹਾ ਹੈ ।

ਕੀ ਦੱਸਿਆ ਡੀ. ਆਈ. ਜੀ. ਬਾਰਡਰ ਰੇਂਜ ਨੇ

ਪੰਜਾਬ ਪੁਲਸ ਦੇ ਡੀ. ਆਈ. ਜੀ. (ਬਾਰਡਰ ਰੇਂਜ) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜੋ ਕੁੱਝ ਦਿਨ ਪਹਿਲਾਂ ਸ਼ਨੀਵਾਰ ਰਾਤ ਕਰੀਬ ਦੱਸ ਵਜੇ ਅਰਬਨ ਅਸਟੇਟ ਪੁਲਿਸ ਚੌਂਕੀ ‘ਤੇ ਗ੍ਰਨੇਡ ਨਾਲ ਹਮਲਾ (Grenade attack) ਕੀਤਾ ਗਿਆ ਸੀ ਦੇ ਮਾਮਲੇ ਵਿਚ ਦੋ ਨਾਬਾਲਗ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।

ਪੁਲਸ ਅਨੁਸਾਰ ਦੋਵਾਂ ਦੋਸ਼ੀਆਂ ਨੇ ਵਿਦੇਸ਼ ’ਚ ਬੈਠੇ ਇੱਕ ਹੈਂਡਲਰ ਦੇ ਨਿਰਦੇਸ਼ਾਂ ‘ਤੇ ਅਤੇ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ’ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਘਟਨਾ ਦੇ ਤੁਰੰਤ ਬਾਅਦ ਪੁਲਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਜਾਂਚ ਦੌਰਾਨ ਡਿਫੈਂਸ ਇੰਟੈਲੀਜੈਂਸ ਯੂਨਿਟ ਅਤੇ ਬਟਾਲਾ ਪੁਲਸ ਨੂੰ ਅਹਿਮ ਸੁਰਾਗ ਮਿਲੇ, ਜਿਨ੍ਹਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੋਵਾਂ ਨਾਬਾਲਗ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ।

ਮਾਮੂਲੀ ਪੈਸਿਆਂ ਦੇ ਲਾਲਚ ਵਿਚ ਆ ਕੇ ਸੁੱਟਿਆ ਸੀ ਗ੍ਰੇਨੇਡ

ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਾਬਾਲਗ ਦੋਸ਼ੀ ਬਟਾਲਾ ਜਿਲ੍ਹੇ ਦੇ ਹੀ ਰਹਿਣ ਵਾਲੇ ਹਨ । ਜਾਂਚ ’ਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ’ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ਵਿੱਚ ਸਨ ਤੇ ਹੈਂਡਲਰ ਦੇ ਕਹਿਣ ‘ਤੇ ਉਨ੍ਹਾਂ ਨੇ ਮਾਮੂਲੀ ਰਕਮ ਦੇ ਲਾਲਚ ਵਿੱਚ ਪੁਲਸ ਚੌਂਕੀ ‘ਤੇ ਗ੍ਰੇਨੇਡ ਸੁੱਟਿਆ । ਪੁਲਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਦੋਸ਼ੀਆਂ ਦਾ ਸੰਪਰਕ ਕਿਸ ਮਾਧਿਅਮ ਨਾਲ ਹੋਇਆ ਅਤੇ ਉਨ੍ਹਾਂ ਨੂੰ ਵਾਰਦਾਤ ਲਈ ਕਿਸ ਤਰ੍ਹਾਂ ਤਿਆਰ ਕੀਤਾ ਗਿਆ ।

ਤੀਸਰੇ ਦੀ ਭਾਲ ਹੈ ਜਾਰੀ : ਡੀ. ਆਈ. ਜੀ.

ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ (Deputy Inspector General of Police) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਤੇ ਉਸਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ (Raid) ਕਰ ਰਹੀਆਂ ਹਨ ਅਤੇ ਉਸਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ।

LEAVE A REPLY

Please enter your comment!
Please enter your name here