ਕਾਰ ਸਵਾਰ ਪੰਜ ਨੌਜਵਾਨਾਂ ਵਿਚੋਂ ਦੋ ਦੀ ਮੌਤ ਤਿੰਨ ਗੰਭੀਰ ਜਖਮੀ

0
29
Sirhind Accident

ਸਰਹਿੰਦ, 14 ਸਤੰਬਰ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ (Fatehgarh Sahib) ਅਧੀਨ ਆਉਂਦੇ ਸ਼ਹਿਰ ਸਰਹਿੰਦ ਵਿਖੇ ਇਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਦੀ ਮੌਤ (Death) ਤੇ ਤਿੰਨ ਜਖਮੀ ਹੋ ਗਏ ਹਨ ।

ਕਿਵੇਂ ਵਾਪਰਿਆ ਸੜਕ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਸਰਹਿੰਦ ਨੈਸ਼ਨਲ ਹਾਈਵੇਅ (Sirhind National Highway) ‘ਤੇ ਪੈਂਦੇ ਪਿੰਡ ਤਰਖਾਣ ਮਾਜਰਾ ਟੀ-ਪੁਆਇੰਟ ਦੇ ਨੇੜੇ ਜੋ ਇਕ ਕਾਰ ਦੇ ਕਈ ਪਲਟੀਆਂ ਖਾ ਜਾਣ ਕਾਰਨ ਵਾਪਰੇ ਸੜਕ ਹਾਦਸੇ (Road accidents) ਵਿਚ ਕਾਰ ਸਵਾਰ ਪੰਜ ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਤਿੰਨ ਨੌਜਵਾਨ ਗੰਭੀਰ ਜਖਮੀ ਹੋ ਗਏ ਹਨ । ਦੱਸਣਯੋਗ ਹੈ ਕਿ ਕਾਰ ਸਰਹਿੰਦ ਸਾਈਡ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਹੀ ਸੀ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੇ ਬਚਾਅ ਕਾਰਜ ਸ਼ੁਰੂ

ਉਕਤ ਵਾਪਰੇ ਸੜਕ ਹਾਦਸੇ ਸਬੰਧੀ ਸੂਚਨਾ ਮਿਲਦਿਆਂ ਹੀ ਸਰਹਿੰਦ ਥਾਣੇ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਤੇ ਜੋ ਦੋ ਨੌਜਵਾਨ ਮੌਤ ਦੇ ਘਾਟ ਉਤਰ ਗਏ ਸਨ ਦੀਆਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜਿਆ ਗਿਆ । ਪੁਲਸ ਵਲੋਂ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

LEAVE A REPLY

Please enter your comment!
Please enter your name here