ਮੋਟਰਸਾਈਕਲ-ਬੱਸ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ

0
36
Batala Accident

ਬਟਾਲਾ, 2 ਨਵੰਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ (Batala) ਵਿਖੇ ਮੋੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਦੋਵੇਂ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਕਾਦੀਆ ਰੋਡ ਨੇੜੇ ਗੁਰਦੁਆਰਾ ਫਲਾਈ ਸਾਹਿਬ ਵਿਖੇ ਜੋ ਮੋਟਰਸਾਈਕਲ ਸਵਾਰ (Motorcyclist) ਦੋ ਨੌਜਵਾਨਾਂ ਦੀ ਬਸ ਨਾਲ ਭਿਆਨਕ ਟੱਕਰ ਹੋਣ ਕਾਰਨ ਮੌਤ ਹੋ ਗਈ ਹੈ ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕਾਦੀਆਂ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਾਮੜੀ ਦੇ ਤੌਰ ‘ਤੇ ਹੋਈ ਹੈ ।

ਦੋਵੇਂ ਨੌੌਜਵਾਨਾਂ ਦੀ ਲਾਸ਼ ਭੇਜ ਦਿੱਤੀ ਹੈ ਮੁਰਦਾਘਰ

ਪ੍ਰਾਪਤ ਸੂਚਨਾ ਮੁਤਾਬਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੇਖਵਾਂ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ । ਬੱਸ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ । ਪੁਲਸ ਵੱਲੋਂ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

LEAVE A REPLY

Please enter your comment!
Please enter your name here