ਵਿਜੀਲੈਂਸ ਨੇ ਆਬਕਾਰੀ ਵਿਭਾਗ ਦੇ ਸੀਨੀਅਰ ਸਹਾਇਕ ਨੂੰ ਕੀਤਾ ਗ੍ਰਿਫ਼ਤਾਰ

0
25
Vigilance

ਜਲੰਧਰ, 23 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau)ਨੇ ਆਬਕਾਰੀ ਵਿਭਾਗ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਰੰਗ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਹੈ ।

ਕੌਣ ਹੈ ਇਹ ਸੀਨੀਅਰ ਸਹਾਇਕ

ਮਿਲੀ ਜਾਣਕਾਰੀ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਜਲੰਧਰ ਵਿਖੇ ਆਬਕਾਰੀ ਵਿਭਾਗ ਵਿਖੇ ਤਾਇਨਾਤ ਜਿਸ ਸੀਨੀਅਰ ਸਹਾਇਕ (Senior Assistant) ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਸਤਨਾਮ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਵਿਜੀਲੈਂਸ ਵਲੋਂ ਉਕਤ ਅਧਿਕਾਰੀ ਨੂੰ 5 ਹਜ਼ਾਰ ਰੁਪਏ ਰਿਸ਼ਵਤ (Bribe) ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਪੰਜਾਬ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿ਼ਲਾਫ਼ ਤਹਿਸੀਲ ਫਿਲੌਰ, ਜਿ਼ਲਾ ਜਲੰਧਰ ਦੇ ਪਿੰਡ ਨਾਗਰਾ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਸਿ਼ਕਾਇਤ ਦਰਜ ਕਰਵਾਈ ਗਈ ਸੀ । ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ (Complainant) ਇਕ ਰੈਸਟੋਰੈਂਟ ਸੰਚਾਲਕ ਹੈ ਅਤੇ ਉਸ ਨੇ ਆਪਣੇ ਰੈਸਟੋਰੈਂਟ ਲਈ ਐੱਲ-5-ਬੀ (ਡ੍ਰਾਫਟ ਬੀ. ਅਰ. /ਵਾਈਨ ਦੀ ਪ੍ਰਚੂਨ ਵਿਕਰੀ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ ।

ਸਿ਼ਕਾਇਤਕਰਤਾ ਨੇ ਕਰ ਲਈ ਸੀ ਰਿਸ਼ਵਤ ਮੰਗਣ ਦੀ ਰਿਕਾਰਡਿੰਗ

ਅਰਜ਼ੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ), ਜਲੰਧਰ ਜ਼ੋਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਰਿਪੋਰਟ ਅਤੇ ਐੱਨ. ਓ. ਸੀ. ਪ੍ਰਾਪਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ । ਇਸੇ ਦੌਰਾਨ ਮੁਲਜ਼ਮ ਸੀਨੀਅਰ ਸਹਾਇਕ ਨੇ ਕਥਿਤ ਤੌਰ ‘ਤੇ ਐੱਲ-5-ਬੀ ਲਾਇਸੈਂਸ ਜਾਰੀ ਕਰਨ ਸਬੰਧੀ ਕੰਮ ਨੂੰ ਅੱਗੇ ਵਧਾਉਣ ਦੇ ਬਦਲੇ ਸਿ਼ਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਰਕਮ ਸਵੀਕਾਰ ਕਰ ਲਈ । ਸਿ਼ਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਸੀ ।

ਪਕੜੇ ਗਏ ਅਧਿਕਾਰੀ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ

ਰਿਸ਼ਵਤ ਦੇਣ ਦਾ ਚਾਹਵਾਨ ਨਾ ਹੋਣ ਕਰ ਕੇ ਸਿ਼ਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ। ਸਿ਼ਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਮੁਲਜ਼ਮ ਨੂੰ ਸਿ਼ਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਮੁਲਜ਼ਮ ਦੇ ਕਬਜ਼ੇ ਵਿਚੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ । ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here