ਅਮਰਿੰਦਰ ਗਿੱਲ ਦੀ ਨਵੀਂ ਫਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਟਾਈਟਲ ਟਰੈਕ ਹੋਇਆ ਰਿਲੀਜ਼

0
149

ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਦੀ ਨਵੀਂ ਫਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਦਰਸ਼ਕਾਂ ਵਲੋਂ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਦਰਸ਼ਕ ਉਨ੍ਹਾਂ ਦੀ ਫ਼ਿਲਮ ਨੂੰ ਲੈ ਕੇ ਕਾਫੀ ਜ਼ਿਆਦਾ ਉਤਸੁਕ ਹਨ। ਹੁਣ ਫ਼ਿਲਮ ਦਾ ਟਾਈਟਲ ਟਰੈਕ ਵੀ ਰਿਲੀਜ਼ ਹੋ ਗਿਆ ਹੈ।

ਦੱਸ ਦਈਏ ਕਿ ਲੋਕ ਗੀਤ ‘ਛੱਲਾ’ ਜਿਸ ਨੂੰ ਪਹਿਲਾਂ ਵੀ ਬਹੁਤ ਸਾਰੇ ਗਾਇਕ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰ ਚੁੱਕੇ ਹਨ ਪਰ ਇਸ ਵਾਰ ਅਮਰਿੰਦਰ ਗਿੱਲ ਨੇ ਆਪਣੀ ਗਾਇਕੀ ਦੇ ਨਾਲ ‘ਛੱਲਾ’ ਗੀਤ ਨੂੰ ਇੱਕ ਨਵਾਂ ਮੁਕਾਮ ਦੇ ਦਿੱਤਾ ਹੈ। ਜੀ ਹਾਂ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਟਾਈਟਲ ਟਰੈਕ ਗਾਇਕ ਅਮਰਿੰਦਰ ਗਿੱਲ ਦੀ ਆਵਾਜ਼ ‘ਚ ਹੀ ਰਿਲੀਜ਼ ਹੋਇਆ ਹੈ।

‘ਛੱਲਾ ਮੁੜ ਕੇ ਨਹੀਂ ਆਇਆ’ ਗੀਤ ‘ਚ ਉਨ੍ਹਾਂ ਨੇ ਪੰਜਾਬੀ ਮਾਵਾਂ ਦੀਆਂ ਕੁਰਬਾਨੀਆਂ ਤੇ ਮਜ਼ਬੂਰੀਆਂ ਕਰਕੇ ਪ੍ਰਦੇਸ਼ਾਂ ‘ਚ ਮਿੱਟੀ ਨਾਲ ਮਿੱਟੀ ਹੁੰਦੇ ਪੰਜਾਬੀ ਗੱਭਰੂਆਂ ਦੇ ਹਾਲਾਤਾਂ ਨੂੰ ਬਿਆਨ ਕੀਤਾ ਹੈ। ਇਸ ਗੀਤ ‘ਚ ਪੰਜਾਬੀ ਮਾਵਾਂ ਦੇ ਦੁੱਖਾਂ ਨੂੰ ਬਿਆਨ ਕੀਤਾ ਹੈ। ਇਸ ਗੀਤ ਦੇ ਬੋਲਾਂ ਅਨੁਸਾਰ ਪੰਜਾਬੀ ਮਾਵਾਂ ਦੀ ਕੋਈ ਰੀਸ ਨਹੀਂ ਕਰ ਸਕਦਾ ਜੋ ਕਿ ਆਪਣੇ ਪੁੱਤਾਂ ਨੂੰ ਜੰਗਾਂ ਤੇ ਪਰਦੇਸਾਂ ‘ਚ ਹੱਸ ਕੇ ਤੋਰ ਦਿੰਦੀਆਂ ਹਨ। ਇਸ ਗੀਤ ਨੂੰ Lowkey ਨੇ ਮਿਊਜ਼ਿਕ ਦਿੱਤਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਫ਼ਿਲਮ ਰਿਦਮ ਬੁਆਏਜ਼ ਦੇ ਬੈਨਰ ਹੇਠ ਰਿਲੀਜ਼ ਹੋ ਰਹੀ ਹੈ ਜਿਸ ਵਿੱਚ ਅਮਰਿੰਦਰ ਗਿੱਲ, ਸਰਗੁਣ ਮਹਿਤਾ, ਸਿਡਨੀ ਐਬਰਵਿਨ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਰਾਜ ਕਾਕੜਾ ਤੇ ਕਈ ਹੋਰ ਕਲਾਕਾਰ ਇਸ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ, ਜਦਕਿ ਫ਼ਿਲਮ ‘ਚ ਨਿਰਦੇਸ਼ਨ ਖੁਦ ਅਮਰਿੰਦਰ ਗਿੱਲ ਦੇ ਰਹੇ ਹਨ। ਇਹ ਫ਼ਿਲਮ  29 ਜੁਲਾਈ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

LEAVE A REPLY

Please enter your comment!
Please enter your name here