ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ‘ਚ ਇੱਕ ਗੈਂਗਸਟਰ ਦਾ ਕਤਲ ਕਰ ਦਿੱਤਾ ਗਿਆ ਹੈ। ਗੈਂਗਸਟਰ ਜਰਨੈਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ‘ਚ ਕੈਦ ਹੋ ਗਈਆਂ ਹਨ।

ਇਹ ਘਟਨਾ ਪਿੰਡ ਸਠਿਆਲਾ ਦੀ ਦੱਸੀ ਜਾ ਰਹੀ ਹੈ। 4 ਨਕਾਬਪੋਸ਼ ਬਦਮਾਸ਼ਾਂ ਨੇ ਇਸ ਸਾਰੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਉਨ੍ਹਾਂ ਵਲੋਂ 20 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ। ਗੈਂਗਸਟਰ ਜਰਨੈਲ ਗੋਪੀ ਘਨਸ਼ਾਮਪੁਰੀਆ ਗੈਂਗ ਨਾਲ ਸੰਬੰਧ ਰੱਖਦਾ ਸੀ।