ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਧੂਰੇ ਪਏ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਅੱਜ ਦੂਜਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਨੇ ਲਿਖਿਆ ਕਿ ਅੱਜ 15 ਜਨਵਰੀ ਨੂੰ ਦੁਬਾਰਾ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਇੰਤਕਾਲ ਦੇ ਪੈਂਡਿੰਗ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਦੱਸ ਦੇਈਏ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ ‘ਚ 31,000 ਤੋਂ ਵੱਧ ਜ਼ਮੀਨਾਂ ਦੇ ਇੰਤਕਾਲ ਹੋਏ ਸੀ । ਮਾਲੀਆ, ਪੁਨਰਵਾਸ ਤੇ ਆਪਦਾ ਪ੍ਰਬੰਧਨ ਵਿਭਾਗ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here