ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਜਲੰਧਰ ਵਿੱਚ ਪਿਛਲੇ ਮਹੀਨੇ ਵਾਪਰੇ ਮਾਂ-ਧੀ ਦੇ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ ਜੋ ਵਿਦੇਸ਼ ‘ਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਦੀਆਂ ਹਦਾਇਤਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਜੱਸਾ ਖ਼ਿਲਾਫ਼ ਇਸ ਵੇਲੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਦਰਜ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲੰਧਰ ਦੇ ਅਮਰ ਨਗਰ ‘ਚ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਨੂੰ ਗੈਂਗਸਟਰ ਜੱਸਾ ਅਤੇ ਉਸ ਦੇ ਸਾਥੀ ਨੇ ਗੋਲੀ ਮਾਰੀ ਸੀ। ਇੰਨਾ ਹੀ ਨਹੀਂ ਸਬੂਤ ਨਸ਼ਟ ਕਰਨ ਲਈ ਲਾਸ਼ਾਂ ਨੂੰ ਪੈਟਰੋਲ ਛਿੜਕ ਕੇ ਸਾੜ ਦਿੱਤਾ ਗਿਆ ਸੀ।

ਇਸ ਵਾਰਦਾਤ ਪਿੱਛੇ ਅਮਰੀਕਾ ਰਹਿੰਦੇ ਉਸਦੇ ਜਵਾਈ ਜੱਸਾ ਦਾ ਹੱਥ ਸੀ। ਇਸ ਦੇ ਲਈ ਕਾਊਂਟਰ ਇੰਟੈਲੀਜੈਂਸ ਵਲੋਂ ਫੜੇ ਗਏ ਗੈਂਗਸਟਰ ਜੱਸਾ ਨੂੰ ਹਾਇਰ ਕੀਤਾ ਗਿਆ ਸੀ। ਦਰਅਸਲ ਜਵਾਈ ਜੱਸਾ ਪਤਨੀ ਪ੍ਰੀਤੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਇਸੇ ਲਈ ਉਸ ਨੇ ਗੈਂਗਸਟਰ ਜੱਸਾ ਨੂੰ ਪ੍ਰੀਤੀ ਨੂੰ ਮਾਰਨ ਲਈ ਸੁਪਾਰੀ ਦਿੱਤੀ ਸੀ।

ਇਸ ਸਾਰੀ ਵਾਰਦਾਤ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਮਾਂ-ਧੀ ਦਾ ਕਤਲ ਕਰਨ ਵਾਲਾ ਗੈਂਗਸਟਰ ਜੱਸਾ ਨੂੰ ਉਸ ਦੇ ਸਾਥੀ ਸਣੇ ਸੀਸੀਟੀਵੀ ਕੈਮਰੇ ਵਿੱਚ ਦੇਖਿਆ ਗਿਆ ਸੀ। ਜਿਸ ‘ਚ ਦੋਵੇਂ ਸਪਲੈਂਡਰ ਬਾਈਕ ‘ਤੇ ਜਾਂਦੇ ਨਜ਼ਰ ਆ ਰਹੇ ਸਨ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜੱਸਾ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here