ਪੰਜਾਬ ਸਰਕਾਰ ਦੇਸ਼ ਦੇ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਸੀਐਮ ਮਾਨ ਨੇ ਹਰਿਆਣਾ ਦੀਆਂ ਸਰਹੱਦਾਂ ਨੇੜੇ ਸਾਰੇ ਹਸਪਤਾਲਾਂ ਨੂੰ ਤਿਆਰ ਰਹਿਣ ਅਤੇ ਜ਼ਖਮੀ ਕਿਸਾਨਾਂ ਦੀ ਜਲਦੀ ਤੋਂ ਜਲਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਸੀਐਮ ਮਾਨ ਨੇ ਸਾਰੇ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ ਨੂੰ ਕਾਲ ‘ਤੇ ਰਹਿਣ ਲਈ ਕਿਹਾ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਤਾਇਨਾਤ ਐਂਬੂਲੈਂਸਾਂ ਦੀ ਗਿਣਤੀ ਵਧਾਉਣ ਦੇ ਵੀ ਆਦੇਸ਼ ਦਿੱਤੇ। ਹਰਿਆਣਾ ਬਾਰਡਰ ਨਾਲ ਲੱਗਦੇ ਹਸਪਤਾਲਾਂ ਨੂੰ ਅਲਰਟ ਕੀਤਾ ਹੈ। ਮਾਨ ਸਰਕਾਰ ਦੇ ਵਲੋਂ ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਤੇ ਬਠਿੰਡਾ ਦੇ ਸਾਰੇ ਹਸਪਤਾਲਾਂ ਨੂੰ ਅਲਰਟ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ ਬਾਰਡਰਾਂ ਤੇ ਐਂਬੂਲੈਂਸਾਂ ਦੀ ਤੈਨਾਤੀ ਵਧਾਈ ਜਾਵੇ।

ਸੀਐਮ ਮਾਨ ਨੇ ਹਰਿਆਣਾ ਸਰਕਾਰ ਨੂੰ ਵੀ ਅਪੀਲ ਕੀਤੀ ਅਤੇ ਕਿਹਾ ਕਿ ਸਾਡੇ ਕਿਸਾਨਾਂ ‘ਤੇ ਨਾ ਲਾਠੀਚਾਰਜ ਅਤੇ ਨਾ ਹੀ ਉਨ੍ਹਾਂ ਵਿਰੁੱਧ ਅੱਥਰੂ ਗੈਸ ਦੇ ਗੋਲੇ ਜਾਂ ਜਲ ਤੋਪਾਂ ਦੀ ਵਰਤੋਂ ਕੀਤੀ ਜਾਵੇ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਪੁਲਿਸ ਦੀ ਕਾਰਵਾਈ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਹਸਪਤਾਲਾਂ ਨੂੰ ਕਿਹਾ ਕਿ ਉਹ ਜ਼ਖਮੀ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਦਦ ਅਤੇ ਇਲਾਜ ਮੁਹੱਈਆ ਕਰਵਾਉਣ।

LEAVE A REPLY

Please enter your comment!
Please enter your name here