ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌ.ਤ

0
24

ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌ.ਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨ ਬਲਦੇਵ ਸਿੰਘ ਪਿੰਡ ਕਾਂਗਥਲਾਂ ਨੂੰ ਖਨੌਰੀ ਬਾਰਡਰ ਤੋਂ ਸਾਹ ਦੇ ਵਿੱਚ ਦਿੱਕਤ ਆਉਣ ਕਾਰਨ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਲਿਆਂਦਾ ਗਿਆ।
ਜਾਣਕਾਰੀ ਅਨੁਸਾਰ ਇਲਾਜ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਦੀ ਮੌ.ਤ ਹੋ ਗਈ।

ਇਸ ਦੌਰਾਨ ਪ੍ਰਧਾਨ ਬੀਕੇਯੂ ਕ੍ਰਾਂਤੀਕਾਰੀ ਬਲਾਕ ਟੂ ਦੇ ਪ੍ਰਧਾਨ ਜਗਤਾਰ ਸਿੰਘ ਬਰਸਟ ਨੇ ਦੱਸਿਆ ਕਿ ਬਲਦੇਵ ਸਿੰਘ ਪਿਛਲੇ ਲੰਬੇ ਸਮੇਂ ਤੋਂ ਧਰਨੇ ਦੇ ਵਿੱਚ ਹੀ ਸ਼ਮੂਲੀਅਤ ਕਰ ਰਹੇ ਸੀ ਅਤੇ ਕੱਲ੍ਹ ਸ਼ਾਮ ਨੂੰ ਸਾਹ ਲੈਣ ਦੇ ਵਿੱਚ ਦਿੱਕਤ ਆਈ।

ਜਿਸ ਦੌਰਾਨ ਬਲਦੇਵ ਸਿੰਘ ਨੂੰ ਪਟਿਆਲਾ ਦੇ ਸਰਕਾਰੀ ਅਰਜਿੰਦਰ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਇਸ ਦੌਰਾਨ ਬਲਦੇਵ ਸਿੰਘ ਦਮ ਤੋੜ ਗਏ।
ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੋਈ ਗੱਲਬਾਤ ਨਹੀਂ ਹੁੰਦੀ ਉਦੋਂ ਤੱਕ ਸੰਸਕਾਰ ਨਹੀਂ ਕਰਾਂਗੇ।

LEAVE A REPLY

Please enter your comment!
Please enter your name here